464 Corona cases : ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਨੂੰ ਕੋਰੋਨਾ ਦੇ 464 ਪਾਜ਼ੀਟਿਵ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮਾਮਲੇ ਜਲੰਧਰ ਤੋਂ ਸਾਹਮਣੇ ਆਏ, ਜਿਥੇ 90 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਉਥੇ ਹੀ ਅੱਜ ਕੋਰੋਨਾ ਨਾਲ 21 ਲੋਕਾਂ ਦੀ ਮੌਤ ਹੋਈ। 633 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ। ਦੱਸਣਯੋਗ ਹੈ ਕਿ ਅੱਜ ਸੂਬੇ ਵਿੱਚ ਕੋਰੋਨਾ ਨਾਲ ਸਭ ਤੋਂ ਵੱਧ ਮੌਤਾਂ ਹੁਸ਼ਿਆਰਪੁਰ ਤੋਂ ਹੋਈਆਂ, ਜਿਥੇ 5 ਲੋਕਾਂ ਨੇ ਇਸ ਮਹਾਮਾਰੀ ਕਾਰਨ ਦਮ ਤੋੜਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਦੋ, ਫਰੀਦਕੋਟ ਤੋਂ ਦੋ, ਗੁਰਦਾਸਪੁਰ ਤੋਂ ਇੱਕ, ਜਲੰਧਰ ਤੋਂ ਦੋ, ਮੋਹਾਲੀ ਤੋਂ ਤਿੰਨ, ਮੁਕਤਸਰ ਤੋਂ ਇੱਕ, ਪਟਿਆਲਾ ਤੋਂ ਤਿੰਨ ਤੇ ਸੰਗਰੂਰ ਤੋਂ 2 ਮੌਤਾਂ ਹੋਈਆਂ।
ਜ਼ਿਕਰਯੋਗ ਹੈ ਕਿ ਅੱਜ ਦੇ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਪੂਰੇ ਪੰਜਾਬ ਵਿੱਚ ਕੋਰੋਨਾ ਦੇ 160659 ਮਾਮਲੇ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 148680 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਜਾ ਚੁੱਕੀ ਹੈ। ਅਜੇ ਵੀ ਸੂਬੇ ਵਿੱਚ 681 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚੋਂ 140 ਮਰੀਜ਼ ਆਕਸੀਜਨ ਸੁਪੋਰਟ ‘ਤੇ ਹਨ, ਜਦਕਿ 19 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿੱਚ 5098 ਲੋਕਾਂ ਦੀ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 3533856 ਸੈਂਪਲ ਲਏ ਜਾ ਚੁੱਕੇ ਹਨ। ਅੱਜ ਵੀ 11795 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ ਹਨ।