485 new corona cases : ਪੰਜਾਬ ਵਿੱਚ ਅੱਜ ਸ਼ਨੀਵਾਰ ਨੂੰ ਕੋਰੋਨਾ ਦੇ 485 ਪਾਜ਼ੀਟਿਵ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮਾਮਲੇ ਹੁਸ਼ਿਆਰਪੁਰ ਤੋਂ ਆਏ, ਜਿਥੇ 90 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ। ਰਾਹਤ ਵਾਲੀ ਗੱਲ ਇਹ ਰਹੀ ਕਿ ਅੱਜ ਕੋਰੋਨਾ ਨਾਲ ਸੂਬੇ ਵਿੱਚ ਮੌਤਾਂ ਦੀ ਗਿਣਤੀ ਵਿੱਚ ਕਮੀ ਆਈ। ਅੱਜ ਇਸ ਮਹਾਮਾਰੀ ਨਾਲ 12 ਲੋਕਾਂ ਨੇ ਦਮ ਤੋੜਿਆ। ਅੱਜ 521 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ। ਦੱਸਣਯੋਗ ਹੈ ਕਿ ਅੱਜ ਸੂਬੇ ਵਿੱਚ ਕੋਰੋਨਾ ਨਾਲ ਅੰਮ੍ਰਿਤਸਰ ’ਚ 5, ਬਠਿੰਡਾ ’ਚ 1, ਮੋਹਾਲੀ ’ਚ 3, ਪਠਾਨਕੋਟ ’ਚ 1, ਪਟਜਿਆਲਾ ’ਚ 2 ਅਤੇ ਤਰਨਤਾਰਨ ’ਚ 1 ਵਿਅਕਤੀ ਦੀ ਮੌਤ ਹੋਈ।
ਜ਼ਿਕਰਯੋਗ ਹੈ ਕਿ ਅੱਜ ਦੇ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਪੂਰੇ ਪੰਜਾਬ ਵਿੱਚ ਕੋਰੋਨਾ ਦੇ 130640 ਮਾਮਲੇ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 122256 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਜਾ ਚੁੱਕੀ ਹੈ। ਅਜੇ ਵੀ ਸੂਬੇ ਵਿੱਚ 4277 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚੋਂ 116 ਮਰੀਜ਼ ਆਕਸੀਜਨ ਸੁਪੋਰਟ ‘ਤੇ ਹਨ, ਜਦਕਿ 21 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿੱਚ 4107 ਲੋਕਾਂ ਦੀ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 2457574 ਸੈਂਪਲ ਲਏ ਜਾ ਚੁੱਕੇ ਹਨ। ਅੱਜ ਵੀ 24441 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ ਹਨ। ਹਾਲਾਂਕਿ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਪਹਿਲਾਂ ਨਾਲੋਂ ਘੱਟ ਰਹੇ ਹਨ ਪਰ ਫਿਰ ਵੀ ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਇਸ ਮਹਾਮਾਰੀ ਤੋਂ ਆਪਣੇ ਬਚਾਅ ਲਈ ਅਪੀਲ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਸੂਬੇ ਵਿਚੋਂ ਕੋਰੋਨਾ ਦੇ 481 ਪਾਜ਼ੀਟਿਵ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮਾਮਲੇ ਜਲੰਧਰ ਤੋਂ ਪਾਏ ਗਏ ਸਨ, ਜਿਥੇ 98 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ। ਉਥੇ ਹੀ 23 ਲੋਕਾਂ ਨੇ ਇਸ ਮਹਾਮਾਰੀ ਨਾਲ ਸ਼ਨੀਵਾਰ ਦਮ ਤੋੜਿਆ, ਜਦਕਿ 580 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ ਸੀ।