494 corona cases found in : ਪੰਜਾਬ ਵਿੱਚ ਅੱਜ ਐਤਵਾਰ ਨੂੰ ਕੋਰੋਨਾ ਦੇ 494 ਪਾਜ਼ੀਟਿਵ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚ ਮੋਹਾਲੀ ਵਿੱਚ ਅੱਜ ਮਿਲੇ ਮਰੀਜ਼ਾਂ ਦਾ ਅੰਕੜਾ 100 ਤੱਕ ਪਹੁੰਚ ਗਿਆ ਹੈ ਦੱਸਣਯੋਗ ਹੈ ਕਿ ਬੀਤੇ ਦਿਨ ਵੀ ਸਭ ਤੋਂ ਵੱਧ ਮਾਮਲੇ ਮੋਹਾਲੀ ਤੋਂ ਸਾਹਮਣੇ ਆਏ ਸਨ, ਜਿਥੇ 94 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ। ਉਥੇ ਹੀ ਅੱਜ ਕੋਰੋਨਾ ਨਾਲ 11 ਲੋਕਾਂ ਦੀ ਮੌਤ ਹੋਈ। ਅੱਜ 396 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ। ਦੱਸਣਯੋਗ ਹੈ ਕਿ ਅੱਜ ਸੂਬੇ ਵਿੱਚ ਕੋਰੋਨਾ ਨਾਲ ਅੰਮ੍ਰਿਤਸਰ ਤੋਂ ਇੱਕ, ਗੁਰਦਾਸਪੁਰ ਤੋਂ ਦੋ, ਹੁਸ਼ਿਆਰਪੁਰ ਤੋਂ ਦੋ, ਜਲੰਧਰ ਤੋਂ ਦੋ, ਮੁਕਤਸਰ ਤੋਂ ਇੱਕ ਤੇ ਰੋਪੜ ਤੋਂ ਤਿੰਨ ਲੋਕਾਂ ਨੇ ਦਮ ਤੋੜਿਆ।
ਜ਼ਿਕਰਯੋਗ ਹੈ ਕਿ ਅੱਜ ਦੇ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਪੂਰੇ ਪੰਜਾਬ ਵਿੱਚ ਕੋਰੋਨਾ ਦੇ 137445 ਮਾਮਲੇ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 128217 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਜਾ ਚੁੱਕੀ ਹੈ। ਅਜੇ ਵੀ ਸੂਬੇ ਵਿੱਚ 4910 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚੋਂ 126 ਮਰੀਜ਼ ਆਕਸੀਜਨ ਸੁਪੋਰਟ ‘ਤੇ ਹਨ, ਜਦਕਿ 9 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿੱਚ 4318 ਲੋਕਾਂ ਦੀ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 2747106 ਸੈਂਪਲ ਲਏ ਜਾ ਚੁੱਕੇ ਹਨ। ਅੱਜ ਵੀ 20708 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ ਹਨ। ਹਾਲਾਂਕਿ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਪਹਿਲਾਂ ਨਾਲੋਂ ਘੱਟ ਰਹੇ ਹਨ ਪਰ ਫਿਰ ਵੀ ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਇਸ ਮਹਾਮਾਰੀ ਤੋਂ ਆਪਣੇ ਬਚਾਅ ਲਈ ਅਪੀਲ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਬੀਤੇ ਵਿੱਚ ਸੂਬੇ ਵਿੱਚ ਕੋਰੋਨਾ ਦੇ 480 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸਨ, ਉਥੇ ਹੀ ਕੋਰੋਨਾ ਨਾਲ 15 ਲੋਕਾਂ ਦੀ ਮੌਤ ਹੋਈ, ਜਦਕਿ 517 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ। ਦੱਸ ਦੇਈਏ ਕਿ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਘਟਣ ਕਾਰਨ ਪੰਜਾਬ ਵਿੱਚ ਸਰਕਾਰ ਵੱਲੋਂ ਵਧੇਰੇ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ ਪਰ ਫਿਰ ਵੀ ਕੋਰੋਨਾ ਪ੍ਰੋਟੋਕਾਲ ਦੀ ਪਾਲਣਾ ਕਰਨ ਦੀਆਂ ਹਿਦਾਇਤਾਂ ਦਿੱਤੀ ਜਾ ਰਹੀ ਹੈ।