499 Corona Positive cases : ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਸੂਬੇ ਵਿੱਚ ਕੋਰੋਨਾ ਦੇ 499 ਪਾਜ਼ੀਟਿਵ ਮਾਮਲੇ ਸਾਹਮਣੇ ਆਏ, ਉਥੇ ਹੀ ਅੱਜ ਇਸ ਮਹਾਮਾਰੀ ਨਾਲ 23 ਲੋਕਾਂ ਨੇ ਦਮ ਤੋੜਿਆ। ਦੂਜੇ ਪਾਸੇ ਸੂਬੇ ’ਚ 562 ਮਰੀਜ਼ਾਂ ਨੂੰ ਠੀਕ ਹੋਣ ’ਤੇ ਘਰਾਂ ਲਈ ਰਵਾਨਾ ਕੀਤਾ ਗਿਆ। ਦੱਸਣਯੋਗ ਹੈ ਕਿ ਅੱਜ ਸੂਬੇ ਵਿੱਚ ਕੋਰੋਨਾ ਨਾਲ ਬਠਿੰਡਾ ’ਚ 4, ਲੁਧਿਆਣਾ ’ਚ 4, ਪਟਿਆਲਾ ’ਚ 3, ਜਲੰਧਰ ’ਚ 2, ਫਰੀਦਕੋਟ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਮੋਹਾਲੀ ਤੇ ਸੰਗਰੂਰ ਵਿੱਚ 1-1 ਮੌਤ ਹੋਈ।
ਜ਼ਿਕਰਯੋਗ ਹੈ ਕਿ ਹੁਣ ਤੱਕ ਪੂਰੇ ਪੰਜਾਬ ਵਿੱਚ ਕੋਰੋਨਾ ਦੇ 129088 ਮਾਮਲੇ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 120220 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਜਾ ਚੁੱਕੀ ਹੈ। ਅਜੇ ਵੀ ਸੂਬੇ ਵਿੱਚ 4808 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚੋਂ 121 ਮਰੀਜ਼ ਆਕਸੀਜਨ ਸੁਪੋਰਟ ‘ਤੇ ਹਨ, ਜਦਕਿ 31 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿੱਚ 4060 ਲੋਕਾਂ ਦੀ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 2385846 ਸੈਂਪਲ ਲਏ ਜਾ ਚੁੱਕੇ ਹਨ। ਅੱਜ ਵੀ 26004 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ ਹਨ। ਹਾਲਾਂਕਿ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਪਹਿਲਾਂ ਨਾਲੋਂ ਘੱਟ ਰਹੇ ਹਨ ਪਰ ਫਿਰ ਵੀ ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਇਸ ਮਹਾਮਾਰੀ ਤੋਂ ਆਪਣੇ ਬਚਾਅ ਲਈ ਅਪੀਲ ਕੀਤੀ ਜਾ ਰਹੀ ਹੈ।