ਦੱਖਣੀ ਅਫਰੀਕਾ ਦੇ ਜੋਹਾਨਸਬਰਗ ‘ਚ ਐਤਵਾਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਇਸ ਕਾਰਨ ਸ਼ਹਿਰ ਦੀਆਂ ਕਈ ਇਮਾਰਤਾਂ ਵੀ ਹਿਲ ਗਈਆਂ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.0 ਮਾਪੀ ਗਈ ਹੈ। ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ (USGS) ਅਨੁਸਾਰ ਭੂਚਾਲ ਦਾ ਕੇਂਦਰ ਜੋਹਾਨਸਬਰਗ ਤੋਂ 17 ਕਿਲੋਮੀਟਰ ਦੂਰ ਸੀ, ਜਦਕਿ ਇਸ ਦੀ ਡੂੰਘਾਈ 10 ਕਿਲੋਮੀਟਰ ਸੀ।
USGS ਅਨੁਸਾਰ ਭੁਚਾਲ ਦੱਖਣੀ ਅਫਰੀਕਾ ਦੇ ਸਮੇਂ ਅਨੁਸਾਰ 2:38 ਵਜੇ ਆਇਆ। ਭੂਚਾਲ ਦੇ ਝਟਕੇ ਸਿਰਫ ਜੋਹਾਨਸਬਰਗ ‘ਚ ਹੀ ਨਹੀਂ ਸਗੋਂ ਆਲੇ-ਦੁਆਲੇ ਦੇ ਪੂਰੇ ਇਲਾਕੇ ‘ਚ ਮਹਿਸੂਸ ਕੀਤੇ ਗਏ। ਇਸ ਕਾਰਨ ਕਈ ਘਰਾਂ ਵਿੱਚ ਤਰੇੜਾਂ ਵੀ ਆ ਗਈਆਂ। ਹਾਲਾਂਕਿ ਭੂਚਾਲ ਨਾਲ ਕਿਸੇ ਵੱਡੇ ਨੁਕਸਾਨ ਦੀ ਫਿਲਹਾਲ ਕੋਈ ਖਬਰ ਨਹੀਂ ਹੈ। ਭੂਚਾਲ ਦੇ ਝਟਕਿਆਂ ਨਾਲ ਜੁੜੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: