ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਵੱਡੀ ਗਿਣਤੀ ਵਿੱਚ ਫਰਜ਼ੀ ਰਾਸ਼ਨ ਕਾਰਡ ਰੱਦ ਕਰ ਦਿੱਤੇ ਗਏ ਹਨ, ਜਿਸ ਦੇ ਚੱਲਦਿਆਂ ਪੰਜਾਬ ਵਿਚ 4.75 ਲੱਖ ਫਰਜ਼ੀ ਰਾਸ਼ਨ ਕਾਰਡ ਰੱਦ ਹੋਏ ਹਨ, ਜਦਕਿ ਹਰਿਆਣਾ ’ਚ 4.07 ਲੱਖ ਫਰਜ਼ੀ ਰਾਸ਼ਨ ਕਾਰਡ ਰੱਦ ਕੀਤੇ ਗਏ ਹਨ।
ਸਭ ਤੋਂ ਵੱਧ ਫਰਜ਼ੀ ਰਾਸ਼ਨ ਕਾਰਡ ਉੱਤਰ ਪ੍ਰਦੇਸ਼ ਵਿੱਚ ਮਿਲੇ ਹਨ, ਜਿਥੇ 1.70 ਕਰੋੜ ਤੋਂ ਵੀ ਵੱਧ ਅਜਿਹੇ ਰਾਸ਼ਨ ਕਾਰਡ ਰੱਦ ਕੀਤੇ ਗਏ, ਦੂਜੇ ਨੰਬਰ ’ਤੇ ਮਹਾਰਾਸ਼ਟਰ ਵਿੱਚ 41.65 ਲੱਖ ਫਰਜ਼ੀ ਰਾਸ਼ਨ ਕਾਰਡ ਰੱਦ ਕੀਤੇ ਗਏ। ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਭਰ ਵਿਚ ਖਾਦ ਸੁਰੱਖਿਆ ਤਹਿਤ 79.51 ਕਰੋੜ ਰਾਸ਼ਨ ਕਾਰਡ ਜਾਰੀ ਕੀਤੇ ਗਏ ਹਨ।
ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ 2015 ਤੋਂ ਹੁਣ ਤੱਕ ਦੇਸ਼ ਭਰ ’ਚ 4.28 ਕਰੋੜ ਫਰਜ਼ੀ ਰਾਸ਼ਨ ਕਾਰਡ ਰੱਦ ਕੀਤੇ ਜਾ ਚੁੱਕੇ ਹਨ। ਇਹਨਾਂ ਵਿਚੋਂ ਸਭ ਤੋਂ ਵਧ 40 ਫੀਸਦੀ ਯਾਨੀ 1.70 ਕਰੋੜ ਯੂਪੀ ਵਿਚ ਮਿਲੇ ਹਨ। ਉੱਤਰ ਪ੍ਰਦੇਸ਼ ਵਿੱਚ 14.71 ਕਰੋੜ, ਬਿਹਾਰ ਵਿੱਚ 8.71 ਕਰੋੜ ਬਿਹਾਰ ਅਤੇ ਮਹਾਰਾਸ਼ਟਰ ਵਿੱਚ 7 ਕਰੋੜ ਰਾਸ਼ਨ ਕਾਰਡ ਜਾਰੀ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਇਸ ਤੋਂ ਇਲਾਵਾ ਪੱਛਮੀ ਬੰਗਾਲ ਵਿਚ 6.01 ਕਰੋੜ, ਮੱਧ ਪ੍ਰਦੇਸ਼ ਵਿਚ 4.82 ਕਰੋੜ ਅਤੇ ਰਾਜਸਥਾਨ ਵਿਚ 4.4 ਕਰੋੜ ਤੋਂ ਵੱਧ ਰਾਸ਼ਨ ਕਾਰਡ ਜਾਰੀ ਕੀਤੇ ਗਏ ਹਨ। ਪੰਜਾਬ ਵਿਚ ਕੁੱਲ 88.40 ਲੱਖ ਅਤੇ ਹਰਿਆਣਾ ਵਿਚ ਕੁੱਲ 85.30 ਲੱਖ ਰਾਸ਼ਨ ਕਾਰਡ ਜਾਰੀ ਕੀਤੇ ਗਏ ਹਨ।
ਮਹਾਰਾਸ਼ਟਰ ਵਿਚ 41.65 ਲੱਖ ਅਤੇ ਪੱਛਮੀ ਬੰਗਾਲ ਵਿਚ 4.10 ਲੱਖ ਫਰਜ਼ੀ ਰਾਸ਼ਨ ਕਾਰਡ ਰੱਦ ਕੀਤੇ ਗਏ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਵਿਚ 23.53 ਲੱਖ ਅਤੇ ਰਾਜਸਥਾਨ ਵਿਚ 22.66 ਲੱਖ ਰਾਸ਼ਨ ਕਾਰਡ ਫਰਜ਼ੀ ਪਾਏ ਗਏ। ਬਿਹਾਰ ਵਿਚ 8.71 ਕਰੋੜ ਰਾਸ਼ਨ ਕਾਰਡਾਂ ਵਿਚੋਂ 7.54 ਲੱਖ ਫਰਜ਼ੀ ਰਾਸ਼ਨ ਕਾਰਡ ਮਿਲੇ ਹਨ।