5 member Akali Dal : ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਤੇ ਨਿਸ਼ਾਨ ਸਾਹਿਬ ਲਹਿਰਾਉਣ ’ਤੇ ਦਿੱਲੀ ਪੁਲਿਸ ਵੱਲੋਂ ਲਗਭਗ 177 ਦੇ ਕਰੀਬ ਕਿਸਾਨਾਂ, ਮਜਜ਼ਦੂਰਾਂ ’ਤੇ ਨੌਜਵਾਨਾਂ ’ਤੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਫਿਰ ਦੀਪ ਸਿੱਧੂ, ਕਥਾਵਾਚਕ ਇਕਬਾਲ ਸਿੰਘ ਅਤੇ ਬੰਗਲੌਰ ਦੀ ਦਿਸ਼ਾ ਰਵੀ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ, ਜਿਸ ਦੀ ਅਕਲੀ ਦਲ ਨੇ ਸਖਤ ਸ਼ਬਦਾਂ ਵਿੱਚ ਨਿੰਦ ਕੀਤੀ ਹੈ। ਇਸ ਕਰਵਈ ਦੇ ਵਿਰੋਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਹਾਨ ਅਸਥਾਂਨ ਤੋਂ 23 ਫਰਵਰੀ ਨੂੰ 5 ਮੈਬਰੀ ਜਥਾ ਅਰਦਾਸ ਕਰਕੇ ਦਿੱਲੀ ਪਾਰਲੀਮੈਂਟ ਹਾਊਸ ਵਿਖੇ ਗ੍ਰਿਫ਼ਤਾਰੀ ਦੇਣ ਲਈ ਜਾਵੇਗਾ, ਜਿਸ ਦੀ ਅਗਵਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰਧਾਨ ਕਿਸਾਨ ਯੂਨੀਅਨ ਅਤੇ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਕਰਨਗੇ।
ਇਸ ਦੇ ਨਾਲ ਹੀ ਅਕਾਲੀ ਦਲ ਨੇ 23 ਫਰਵਰੀ ਨੂੰ ਇਸ ਅੰਦੋਲਨ ਵਿਚ ਸ਼ਮੂਲੀਅਤ ਕਰਨ ਵਾਲੀਆ ਸਭ ਜਥੇਬੰਦੀਆਂ, ਵਰਗ, ਨੌਜ਼ਵਾਨੀ, ਸਿੱਖ ਸਟੂਡੈਟ ਫੈਡਰੇਸ਼ਨਾਂ, ਮਨੁੱਖੀ ਅਧਿਕਾਰ ਜਥੇਬੰਦੀਆਂ, ਨਿਹੰਗ ਸਿੰਘ, ਵਪਾਰੀ, ਕਾਰੋਬਾਰੀ, ਆੜਤੀਏ, ਦੁਕਾਨਦਾਰ ਸਭਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਵੇਰੇ 11 ਵਜੇ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ। ਇਹ ਫੈਸਲਾ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਅਗਵਾਈ ਹੇਠ ਪਾਰਟੀ ਦੀ ਸਿਆਸੀ ਮਾਮਲਿਆ ਦੀ ਕਮੇਟੀ ਦੇ ਸਮੁੱਚੇ ਮੈਬਰਾਂ ਦੀ ਇਕ ਹੋਈ ਮੀਟਿੰਗ ਵਿਚ ਸਰਬਸੰਮਤੀ ਨਾਲ ਕੀਤਾ ਗਿਆ ।
ਉਨ੍ਹਾਂ ਦੱਸਿਆ ਅਕਾਲੀ ਦਲ ਨੇ 12 ਫਰਵਰੀ ਨੂੰ ਫ਼ਤਹਿਗੜ੍ਹ ਸਾਹਿਬ ਦੇ ਸਥਾਂਨ ਤੇ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਦੇ 74ਵੇਂ ਜਨਮ ਦਿਹਾੜੇ ‘ਤੇ ਐਲਾਨ ਕੀਤ ਸੀ ਕਿ ਜੇਕਰ ਕਿਸਾਨਾਂ ਨੂੰ ਰਿਹਾਅ ਨਾ ਕੀਤਾ ਗਿਆ ਅਤੇ ਉਨ੍ਹਾਂ ਉਤੇ ਬਣਾਏ ਗਏ ਝੂਠੇ ਕੇਸ ਖ਼ਤਮ ਨਾ ਕੀਤੇ ਗਏ ਤਾਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) 10 ਦਿਨਾਂ ਬਾਅਦ ਗ੍ਰਿਫ਼ਤਾਰੀ ਲਈ ਦਿੱਲੀ ਵਿਖੇ ਜਥਾਂ ਭੇਜੇਗਾ।