ਪੰਜਾਬ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨਾਲ ਮਿਲ ਕੇ ਇਕ ਅੱਤਵਾਦੀ ਮਾਡਿਊਲ ਦਾ ਭਾਂਡਾਫੋੜ ਕਰਕੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਾਕਿਸਤਾਨ ਸਥਿਤ ਅੱਤਵਾਦੀ ਰਿੰਦਾ ਤੇ ਯੂਐੱਸਏ ਸਥਿਤ ਅੱਤਵਾਦੀ ਗੋਲਡੀ ਬਰਾੜ ਦੇ 5 ਗੁਰਗਿਆਂ ਨੂੰ ਦੋ ਵਿਦੇਸ਼ੀ ਪਿਸਤੌਲਾਂ ਨਾਲ ਗ੍ਰਿਫਤਾਰ ਕੀਤਾ ਗਿਆ ਹੈ।
ਡੀਜੀਪੀ ਨੇ ਦੱਸਿਆ ਕਿ ਇਹ ਅੱਤਵਾਦੀ ਪੰਜਾਬ ਵਿਚ ਆਉਣ ਵਾਲੇ ਦਿਨਾਂ ਵਿਚ ਟਾਰਗੈੱਟ ਕਿਲਿੰਗ ਕਰਨ ਵਾਲੇ ਸਨ। ਮੁਲਜ਼ਮਾਂ ਨੂੰ ਯੂਐੱਸਏ ਤੋਂ ਫੰਡਿੰਗ ਹੋ ਰਹੀ ਹੈ ਜਿਸ ਕੋਲ ਲੋੜੀਂਦੇ ਸਬੂਤ ਪੁਲਿਸ ਨੂੰ ਮਿਲੇ ਹਨ ਜਿਸ ਦੇ ਬਾਅਦ ਪੁਲਿਸ ਨੇ SSOC ਅੰਮ੍ਰਿਤਸਰ ਵਿਚ ਮੁਲਜ਼ਮਾਂ ਖਿਲਾਫ UAPA ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
DGP ਨੇ ਦੱਸਿਆ ਕਿ ਬੀਤੇ ਦਿਨੀਂ ਹੀ ਪੁਲਿਸ ਨੇ ਤਰਨਤਾਰਨ ਦੇ ਸਰਹਾਲੀ ਪੁਲਿਸ ਸਟੇਸ਼ਨ ‘ਤੇ ਹਮਲਾ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਹ ਮੁਲਜ਼ਮ ਪਾਕਿਸਤਾਨ ਵਿਚ ਬੈਠੇ ਅੱਤਵਾਦੀ ਰਿੰਦਾ ਦੇ ਇਸ਼ਾਰਿਆਂ ਅਤੇ ਭੇਜੇ ਗਏ ਹਥਿਆਰਾਂ ਨਾਲ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਸਨ।ਇਨ੍ਹਾਂ ਨੂੰ ਚੈੱਕ ਰਿਪਬਲਿਕ ਵਿਚ ਬੈਠੇ ਗੁਰਦੇਵ ਜੱਸਾ ਤੇ ਕੈਨੇਡਾ ਵਿਚ ਲੁਕੇ ਬੈਠੇ ਅੱਤਵਾਦੀ ਲਖਬੀਰ ਲੰਡਾ ਤੇ ਸੱਤਾ ਨਿਰਦੇਸ਼ ਦੇ ਰਹੇ ਸਨ।
ਇਹ ਵੀ ਪੜ੍ਹੋ : ਗਾਇਕ ਸਿੰਗਾ ਦੀਆਂ ਵਧੀਆਂ ਮੁਸ਼ਕਲਾਂ, ‘ਸਟਿਲ ਅਲਾਈਵ’ ਗੀਤ ਨੂੰ ਲੈਕੇ ਹੁਣ ਅਜਨਾਲੇ ‘ਚ FIR ਦਰਜ
ਡੀਜੀਪੀ ਨੇ ਕਿਹਾ ਕਿ ਇਨ੍ਹਾਂ ਦੋਵੇਂ ਮਾਮਲਿਆਂ ਵਿਚ ਤਾਰ ਪਾਕਿਸਤਾਨ ਨਾਲ ਜੁੜ ਰਹੇ ਹਨ। ਸਪੱਸ਼ਟ ਹੈ ਕਿ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਇਸ਼ਾਰਿਆਂ ‘ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ਾਂ ਚੱਲ ਰਹੀਆਂ ਹਨ ਪਰ ਪੰਜਾਬ ਪੁਲਿਸ ਇਨ੍ਹਾਂ ਨੂੰ ਅਸਫਲ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: