ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਬਾਅਦ ਪੰਜਾਬ ਵਿਚ ਜੰਮ ਕੇ ਹੰਗਾਮਾ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਨੇਤਾਵਾਂ ਨੇ ਮੋਹਾਲੀ ਤੋਂ ਚੰਡੀਗੜ੍ਹ ਵੱਲ ਵਧਣਾ ਸ਼ੁਰੂ ਕੀਤਾ ਜਿਸ ਦੇ ਬਾਅਦ ਚੰਡੀਗੜ੍ਹ ਪੁਲਿਸ ਨੇ ਨੇਤਾਵਾਂ ਨੂੰ ਬਾਰਡਰ ‘ਤੇ ਰੋਕ ਦਿੱਤਾ। ਪਾਰਟੀ ਨੇਤਾਵਾਂ ਤੇ ਵਰਕਰਾਂ ਨੂੰ ਚੰਡੀਗੜ੍ਹ ਵਿਚ ਦਾਖਲ ਹੋਣ ‘ਤੇ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਜਦੋਂ ਉਹ ਨਹੀਂ ਮੰਨੇ ਤਾਂ ਉਨ੍ਹਾਂ ‘ਤੇ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ। ਇਸ ਦੌਰਾਨ ਪੁਲਿਸ ਨੂੰ ਲਾਠੀਚਾਰਜ ਵੀ ਕਰਨਾ ਪਿਆ।
ਪੰਜਾਬ ਸਰਕਾਰ ਦੇ 5 ਮੰਤਰੀਆਂ ਤੇ ਕਈ ਵਿਧਾਇਕਾਂ ਨੂੰ ਚੰਡੀਗੜ੍ਹ ਪੁਲਿਸ ਹਿਰਾਸਤ ਵਿਚ ਲੈ ਚੁੱਕੀ ਹੈ। ਕੁਲਦੀਪ ਸਿੰਘ ਧਾਲੀਵਾਲ ਦੇ ਬਾਅਦ ਅਮਨ ਅਰੋੜਾ, ਗੁਰਮੀਤ ਸਿੰਘ ਮੀਤ ਹੇਅਰ ਤੇ ਕਟਾਰੂਚੱਕ ਨੂੰ ਵੀ ਹਿਰਾਸਤ ਵਿਚ ਲੈ ਲਿਆ। ਅਜੇ ਪੁਲਿਸ ਨੇ ਲਾਲ ਜੀਤ ਸਿੰਘ ਭੁੱਲਰ ਨੂੰ ਵੀ ਹਿਰਾਸਤ ਵਿਚ ਲਿਆ। ‘ਆਪ’ ਸਮਰਥਕਾਂ ਤੇ ਪੁਲਿਸ ਵਿਚ ਧੱਕਾ-ਮੁੱਕਾ ਵੀ ਹੋਈ ਹੈ। ‘ਆਪ’ ਨੇਤਾਵਾਂ ਨੂੰ ਫਿਲਹਾਲ ਚੰਡੀਗੜ੍ਹ ਬਾਰਡਰ ‘ਤੇ ਹੀ ਰੋਕ ਲਿਆ ਗਿਆ ਹੈ।
ਇਹ ਵੀ ਪੜ੍ਹੋ : ਮੰਤਰੀ ਮੀਤ ਹੇਅਰ ਨੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਦੱਸਿਆ ਮੰਦਭਾਗਾ
ਜ਼ਿਕਰਯੋਗ ਹੈ ਕਿ ਕੱਲ੍ਹ ਦੇਰ ਰਾਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਈਡੀ ਵੱਲੋ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਉਸ ਸਮੇਂ ਉਨ੍ਹਾਂ ਦੇ ਘਰ ਦੀ ਪੂਰੀ ਤਲਾਸ਼ੀ ਲਈ ਗਈ ਸੀ ਤੇ ਉਨ੍ਹਾਂ ਦਾ ਫੋਨ ਵੀ ਜ਼ਬਤ ਕਰ ਲਿਆ ਗਿਆ ਸੀ. ਇਸ ਦੇ ਲਗਭਗ 2 ਘੰਟੇ ਦੀ ਜਾਂਚ ਪੜਤਾਲ ਕਰਨ ਦੇ ਬਾਅਦ ਈਡੀ ਨੇ ਸ਼ਰਾਬ ਘਪਲੇ ਤੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਸੀ।
ਵੀਡੀਓ ਲਈ ਕਲਿੱਕ ਕਰੋ -: