ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ‘ਤੇ ਹਨ। ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਨ ਪਿੱਛੋਂ ਰਾਹੁਲ ਗਾਂਧੀ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੀ.ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸਨ।
ਇਸ ਪਿੱਛੋਂ ਉਨ੍ਹਾਂ ਲੰਗਰ ਹਾਲ ਵਿੱਚ ਬੈਠ ਕੇ ਲੰਗਰ ਵੀ ਖਾਧਾ ਅਤੇ ਫ਼ਿਰ ਜ਼ਲ੍ਹਿਆਂਵਾਲਾ ਬਾਗ ਵੀ ਗਏ। ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵੱਖ-ਵੱਖ ਅਸਥਾਨਾਂ ‘ਤੇ ਮੱਥਾ ਟੇਕਿਆ ਤੇ ਪਾਰਟੀ ਦੀ ਜਿੱਤ ਲਈ ਅਰਦਾਸ ਕੀਤੀ।
ਰਾਹੁਲ ਦੀ ਅੰਮ੍ਰਿਤਸਰ ਫ਼ੇਰੀ ਦੌਰਾਨ ਪੰਜ ਵੱਡੇ ਸੰਸਦ ਮੈਂਬਰ ਉਨ੍ਹਾਂ ਗ਼ੈਰ-ਹਾਜ਼ਰ ਰਹੇ, ਜਿਨ੍ਹਾਂ ਵਿੱਚ ਮਨੀਸ਼ ਤਿਵਾੜੀ, ਰਵਨੀਤ ਸਿੰਘ ਬਿੱਟੂ, ਜਸਵੀਰ ਸਿੰਘ ਗਿੱਲ, ਮੁਹੰਮਦ ਸੱਦੀਕ ਤੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਸ਼ਾਮਲ ਹਨ।
ਦੱਸ ਦੇਈਏ ਕਿ ਮਹਾਰਾਣੀ ਪ੍ਰਨੀਤ ਕੌਰ ਖ਼ਿਲਾਫ ਪਹਿਲਾਂ ਹੀ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ਾਂ ਹੇਠ ਨੋਟਿਸ ਭੇਜਿਆ ਗਿਆ ਹੈ। ਉਥੇ ਹੀ ਇਨ੍ਹਾਂ ਵਿੱਚੋਂ ਮੁਹੰਮਦ ਸਦੀਕ ਤੋਂ ਜਦੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਨਿੱਜੀ ਰੁਝੇਵਿਆਂ ਕਰਕੇ ਰਾਹੁਲ ਦੀ ਫ਼ੇਰੀ ਵਿੱਚ ਸ਼ਾਮਲ ਨਹੀਂ ਹੋਏ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਚੋਣਾਂ ਤੋਂ ਠੀਕ ਪਹਿਲਾਂ ਗਾਂਧੀ ਪਰਿਵਾਰ ਦੇ ਮੈਂਬਰ ਦਾ ਪੰਜਾਬ ਪਹੰਚਣਾ ਸਾਰੇ ਲੀਡਰਾਂ ਮੰਤਰੀਆਂ ਤੇ ਵਰਕਰਾਂ ਲਈ ਉਤਸ਼ਾਹ ਭਰਨ ਵਾਲਾ ਹੈ। ਇਸ ਦੌਰਾਨ ਪੰਜ ਸੰਸਦ ਮੈਂਬਰਾਂ ਦੀ ਗ਼ੈਰ-ਮੌਜੂਦਗੀ ਨੇ ਨਵੀਂ ਚਰਚਾ ਛੇੜ ਦਿੱਤੀ ਹੈ।
ਦੱਸ ਦੇਈਏ ਕਿ ਚੋਣ ਕਮਿਸ਼ਨ ਵੱਲੋਂ ਰੈਲੀਆਂ ‘ਤੇ ਪਾਬੰਦੀਆਂ ਲਾਉਣ ਪਿੱਛੋਂ ਰਾਹੁਲ ਗਾਂਧੀ ਦਾ ਪੰਜਾਬ ਵਿੱਚ ਇਹ ਪਹਿਲਾ ਦੌਰਾ ਹੈ। ਇਸ ਪਿੱਛੋਂ ਰਾਹੁਲ ਸੜਕ ਰਾਹੀਂ ਜਲੰਧਰ ਜਾਣਗੇ ਜਿਥੇ ਵ੍ਹਾਈਟ ਡਾਇਮੰਡ ਹਾਲ, ਮਿੱਠਾਪੁਰ ਤੋਂ ਵਰਚੁਅਲ ਰੈਲੀ ਕਰਨਗੇ।