ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਸ਼ਨੀਵਾਰ ਸਵੇਰੇ ਬਠਿੰਡਾ ਵਿੱਚ ਭਾਰਤ ਮਾਲਾ ਨੈਸ਼ਨਲ ਹਾਈਵੇ ‘ਤੇ ਇੱਕ ਫਾਰਚੂਨਰ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਇੱਕ ਮਹਿਲਾ ਕਾਂਸਟੇਬਲ ਸਣੇ ਪੰਜ ਲੋਕਾਂ ਦੀ ਮੌਤ ਹੋ ਗਈ।
ਇਹ ਹਾਦਸਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਗੁਰਥੜੀ ਨੇੜੇ ਵਾਪਰਿਆ। ਟੱਕਰ ਇੰਨੀ ਭਿਆਨਕ ਸੀ ਕਿ ਫਾਰਚੂਨਰ ਗੱਡੀ ਦੇ ਪਰਖੱਚੇ ਉੱਡ ਗਏ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਗੱਡੀ ਵਿੱਚੋਂ ਲਾਸ਼ਾਂ ਕੱਢੀਆਂ।
ਮ੍ਰਿਤਕ ਮਹਿਲਾ ਕਾਂਸਟੇਬਲ ਗੁਜਰਾਤ ਦੀ ਰਹਿਣ ਵਾਲੀ ਸੀ। ਪੁਲਿਸ ਮੁਤਾਬਕ ਉਹ ਫਾਰਚੂਨਰ ਕਾਰ ਵਿੱਚ ਗੁਜਰਾਤ ਤੋਂ ਪੰਜਾਬ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਸਾਰੇ ਪੰਜਾਬ ਵਿਚ ਘੁੰਮਣ ਲਈ ਆਏ ਸਨ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਸਰੋਵਰ ‘ਚ ਕੁਰਲੀ ਕਰਨ ਵਾਲੇ ਨੇ ਮੰਗੀ ਮੁਆਫ਼ੀ, ਵੀਡੀਓ ਹੋਈ ਸੀ ਵਾਇਰਲ
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ 21 ਜਨਵਰੀ ਤੱਕ ਪੰਜਾਬ ਅਤੇ ਚੰਡੀਗੜ੍ਹ ਲਈ ਸੰਤਰੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਹਾਲਾਂਕਿ ਕੋਈ ਠੰਢੀ ਲਹਿਰ ਨਹੀਂ ਹੋਵੇਗੀ, ਪਰ ਧੁੰਦ ਦੇ ਪ੍ਰਭਾਵ ਦਿਖਾਈ ਦੇਣਗੇ। ਨਵਾਂਸ਼ਹਿਰ ਵਿੱਚ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 0.9 ਡਿਗਰੀ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
























