ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਸੋਮਵਾਰ ਨੂੰ ਗੁਜਰਾਤ ਦੇ ਸਲਾਯਾ ਬੰਦਰਗਾਹ ‘ਤੇ ਪਾਕਿਸਤਾਨ ਤੋਂ 500 ਕਿਲੋਗ੍ਰਾਮ ਹੈਰੋਇਨ ਦੀ ਤਸਕਰੀ ਦੇ ਮਾਮਲੇ ‘ਚ ਚਾਰ ਦੋਸ਼ੀਆਂ ਖਿਲਾਫ ਛੇਵੀਂ ਸਪਲੀਮੈਂਟਰੀ ਚਾਰਜਸ਼ੀਟ ਦਾਖਲ ਕੀਤੀ। ਐਨਆਈਏ ਦੇ ਬੁਲਾਰੇ ਮੁਤਾਬਕ ਚਾਰਾਂ ਮੁਲਜ਼ਮਾਂ ਖ਼ਿਲਾਫ਼ ਵਿਸ਼ੇਸ਼ ਐਨਆਈਏ ਅਦਾਲਤ, ਅਹਿਮਦਾਬਾਦ ਵਿੱਚ ਭਾਰਤੀ ਦੰਡਾਵਲੀ, ਐਨਡੀਪੀਐਸ ਐਕਟ ਅਤੇ ਯੂਏਪੀਏ ਦੀਆਂ ਧਾਰਾਵਾਂ ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ਹੈ।
ਚਾਰਜਸ਼ੀਟ ਵਿੱਚ ਨਾਮਜ਼ਦ ਕੀਤੇ ਗਏ ਚਾਰ ਮੁਲਜ਼ਮਾਂ ਵਿੱਚ ਹਰਮਿੰਦਰ ਸਿੰਘ ਉਰਫ਼ ਰੋਮੀ ਰੰਧਾਵਾ, ਮਨਜੀਤ ਸਿੰਘ ਉਰਫ਼ ਮੰਨਾ, ਕੁਲਦੀਪ ਸਿੰਘ ਅਤੇ ਮਲਕੀਤ ਸਿੰਘ ਸਾਰੇ ਪੰਜਾਬ ਵਾਸੀ ਹਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਨੇ ਇਹ ਖੇਪ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਹ ਨਸ਼ਿਆਂ ਤੋਂ ਹੋਣ ਵਾਲੀ ਕਮਾਈ ਦੀ ਵਰਤੋਂ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰਦੇ ਸਨ। ਇਸ ਮਾਮਲੇ ‘ਚ ਹੁਣ ਤੱਕ 24 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਜਦਕਿ 9 ਫਰਾਰ ਹਨ।
ਇਹ ਵੀ ਪੜ੍ਹੋ : CM ਮਾਨ ਦਾ ਐਲਾਨ-‘ਪੰਜਾਬ ‘ਚ ਪੇਂਡੂ ਸੜਕਾਂ ਦੇ ਨਿਰਮਾਣ ‘ਚ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਹੋਵੇਗਾ ਇਸਤੇਮਾਲ’
ਫਰਾਰ ਦੋਸ਼ੀਆਂ ਵਿੱਚ ਇਟਲੀ ਵਿੱਚ ਰਹਿੰਦੇ ਭਾਰਤ ਦੇ ਲੋੜੀਂਦੇ ਸਮੱਗਲਰ ਸਿਮਰਨਜੀਤ ਸਿੰਘ ਸੰਧੂ, ਪਾਕਿਸਤਾਨ ਵਿੱਚ ਰਹਿੰਦੇ ਲੋੜੀਂਦੇ ਦੋਸ਼ੀ ਹਾਜੀ ਸਾਹਬ ਉਰਫ ਭਾਈਜਾਨ ਅਤੇ ਨਬੀ ਬਖਸ਼ ਅਤੇ ਆਸਟਰੇਲੀਆ ਵਿੱਚ ਰਹਿਣ ਵਾਲੇ ਤਨਵੀਰ ਸਿੰਘ ਬੇਦੀ ਸ਼ਾਮਲ ਹਨ। ਐਨਆਈਏ ਇਨ੍ਹਾਂ ਲੋੜੀਂਦੇ ਅਪਰਾਧੀਆਂ ਅਤੇ ਗ੍ਰਿਫ਼ਤਾਰ ਮੁਲਜ਼ਮਾਂ ਵਿਚਾਲੇ ਸਬੰਧਾਂ ਦਾ ਪਤਾ ਲਗਾਉਣ ਵਿੱਚ ਕਾਮਯਾਬ ਹੋ ਗਈ ਹੈ।
ਜਾਂਚ ਏਜੰਸੀ ਨੇ ਕਿਹਾ ਕਿ ਇਸ ਮਾਮਲੇ ਨੇ ਸਮੁੰਦਰੀ ਰਸਤੇ ਦੀ ਵਰਤੋਂ ਕਰਕੇ ਪਾਕਿਸਤਾਨ ਤੋਂ ਭਾਰਤ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਇੱਕ ਵੱਡੀ ਅਪਰਾਧਿਕ ਸਾਜ਼ਿਸ਼ ਦਾ ਪਤਾ ਲਗਾਇਆ ਹੈ।
ਵੀਡੀਓ ਲਈ ਕਲਿੱਕ ਕਰੋ -: