ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਸਿੰਘ ਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨਵਾਂਸ਼ਹਿਰ ਦੇ ਖਟਕੜ ਕਲਾਂ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਬਿਨਾਂ ਰਿਸ਼ਵਤ ਤੇ ਸਿਫਾਰਸ਼ ਦੇ 52606 ਨੌਕਰੀਆਂ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਹਨ। ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ 881 ਮੁਹੱਲਾ ਕਲੀਨਿਕ ਖੋਲ੍ਹੇ ਗਏ ਜਿਥੇ ਹੁਣ ਤੱਕ 3 ਕਰੋੜ ਲੋਕਾਂ ਦਾ ਇਲਾਜ ਹੋ ਚੁੱਕਾ ਹੈ।
ਸੂਬੇ ਦੇ 17 ਟੋਲ ਪਲਾਜ਼ਾ ਬੰਦ ਕੀਤੇ ਜਿਸ ਨਾਲ ਰੋਜ਼ਾਨਾ 62 ਲੱਖ ਰੁਪਏ ਦੀ ਬਜਤ ਹੋ ਰਹੀ ਹੈ। ਟੋਲ ਪਲਾਜਾ ਦੀ ਮਿਆਦ ਪੂਰੀ ਹੋ ਚੁੱਕੀ ਸੀ ਪਰ ਕਿਸੇ ਨੇ ਬੰਦ ਨਹੀਂ ਕੀਤੇ। 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਮੁਆਫ ਕਰ ਦਿੱਤੇ। ਪ੍ਰਾਈਵੇਟ ਥਰਮਲ ਪਲਾਂਟ ਖਰੀਦਿਆ ਜਿਸ ਨਾਲ ਪੰਜਾਬ ਵਿਚ ਕੋਲੇ ਦੀ ਕਮੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਦੁਬਾਰਾ ਰੰਗਲਾ ਪੰਜਾਬ ਬਣਾਉਣ ਉਤੇ ਲੱਗੇ ਹੋਏ ਹਾਂ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ : ਗਲਤ ਮੋਬਾਇਲ ਮੈਸਜਾਂ ਨੂੰ ਲੈ ਘਰ ਉਲਾਂਭਾ ਦੇਣ ਗਏ ਸਨ ਦੋ ਭਰਾ, ਗੋਲੀ ਲੱਗਣ ਨਾਲ 1 ਦੀ ਮੌ/ਤ
ਨਾਲ ਹੀ ਸੀਐੱਮ ਮਾਨ ਨੇ ਸ਼ਹੀਦ ਭਗਤ ਸਿੰਘ ਸਰਕਾਰੀ ਮੈਡੀਕਲ ਕਾਲਜ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਰੱਖਿਆ। 300 ਕਰੋੜ ਦੀ ਲਾਗਤ ਨਾਲ ਮੈਡੀਕਲ ਕਾਲਜ ਤਿਾਰ ਕੀਤਾ ਜਾਵੇਗਾ। ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣਾ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ।
ਵੀਡੀਓ ਲਈ ਕਲਿੱਕ ਕਰੋ -:
