ਅੰਮ੍ਰਿਤਸਰ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਸਰਹੱਦ ਪਾਰ ਨਾਲ ਜੁੜੇ ਹਥਿਆਰ ਤੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਕਾਰਵਾਈ ਕਰਦੇ ਹੋਏ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਤੋਂ 6 ਅਤਿ-ਆਧੁਨਿਕ ਪਿਸਤੌਲਾਂ, 60 ਜ਼ਿੰਦਾ ਕਾਰਤੂਸ ਤੇ 3.513 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਹਥਿਆਰਾਂ ਵਿਚ ਤੁਰਕੀ ਸੀਰੀਜੀ ਦੀ ਪੀਐਕਸ 5.7X28 ਮਿਮੀ ਟੀਆਈਐੱਸਏਐੱਸ ਪਿਸਤੌਲ ਵੀ ਸ਼ਾਮਲ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਾਕਿਸਤਾਨ ਆਧਾਰਿਕ ਤਸਕਰਾਂ ਦੇ ਸੰਪਰਕ ਵਿਚ ਸੀ, ਜੋ ਭਾਰਤ-ਪਾਕਿ ਸਰਹੱਦ ਦੇ ਨੇੜੇ ਹਥਿਆਰ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿਚ ਸ਼ਾਮਲ ਦੱਸੇ ਜਾ ਰਹੇ ਹਨ। ਪੁਲਿਸ ਮੁਤਾਬਕ ਮੁਲਜ਼ਮ ਇਕ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ ‘ਤੇ ਕੰਮ ਕਰ ਰਹੇ ਸਨ ਜਿਸ ਨਾਲ ਸੰਗਠਿਤ ਤਸਕਰੀ ਨੈਟਵਰਕ ਨਾਲ ਜੁੜੇ ਹੋਣ ਦੇ ਸੰਕੇਤ ਮਿਲੇ ਹਨ।
ਇਹ ਵੀ ਪੜ੍ਹੋ : ਚੋਣ ਕਮਿਸ਼ਨ ਵੱਲੋਂ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਇਆ ਐਲਾਨ, ਇਸ ਦਿਨ ਪੈਣਗੀਆਂ ਵੋਟਾਂ
ਇਸ ਸਬੰਧੀ ਥਾਣਾ ਗੇਟ ਹਕੀਮਾਂ, ਥਾਣਾ ਛੇਹਰਟਾ ਤੇ ਥਾਣਾ ਵੇਰਕਾ ਵਿਚ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਮੁਲਜ਼ਮਾਂ ਤੋਂ ਪੁੱਛਗਿਛ ਜਾਰੀ ਹੈ ਤੇ ਨੈਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਲਈ ਅੱਗੇ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਜਲਦ ਹੀ ਕਈ ਹੋਰ ਮੁਲਜ਼ਮਾਂ ਦੇ ਗ੍ਰਿਫਤਾਰ ਹੋਣ ਦੀ ਸੰਭਾਵਨਾ ਹੈ। ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਕਿ ਨਸ਼ੇ, ਨਾਜ਼ਾਇਜ਼ ਹਥਿਆਰਾਂ ਦੀ ਤਸਕਰੀ ਤੇ ਸੰਗਠਿਤ ਅਪਰਾਧ ਖਿਲਾਫ ਉਨ੍ਹਾਂ ਦੀ ਜ਼ੀਰੋ ਟੋਲਰੈਂਸ ਨੀਤੀ ਜਾਰੀ ਰਹੇਗੀ ਤੇ ਅਜਿਹੇ ਅਪਰਾਧੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਂਦੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -:
























