ਕੇਂਦਰੀ ਜੇਲ੍ਹ ਪਟਿਆਲਾ ਇਕ ਵਾਰ ਫਿਰ ਸੁਰਖੀਆਂ ਵਿਚ ਹੈ। ਇੱਥੇ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਈ ਚੈਕਿੰਗਮੁਹਿੰਮ ਦੌਰਾਨ ਮੋਬਾਈਲ ਬਰਾਮਦ ਕੀਤੇ ਗਏ ਹਨ। ਸੂਚਨਾ ਮੁਤਾਬਕ 6 ਮੋਬਾਈਲ ਕਾਬੂ ਕੀਤੇ ਗਏ ਹਨ। ਇਸ ਮਾਮਲੇ ਵਿੱਚ ਥਾਣਾ ਤ੍ਰਿਪੜੀ ਦੀ ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਹਰਬੰਸ ਲਾਲ ਦੀ ਸ਼ਿਕਾਇਤ ’ਤੇ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪੰਜਾਬ ਪੁਲਿਸ ਵੱਲੋਂ ਜੇਲ੍ਹਾਂ ਦੇ ਅੰਦਰ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਦੇ ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਦੌਰਾਨ ਉਪਰੋਕਤ ਚਾਰਾਂ ਪਾਸੋਂ ਇੱਕ-ਇੱਕ ਮੋਬਾਈਲ ਅਤੇ ਕੰਪਾਊਂਡ 7/8, ਬੈਰਕ 9/3 ਦੇ ਬਾਥਰੂਮ ਵਿੱਚੋਂ 2 ਮੋਬਾਈਲ ਬਰਾਮਦ ਹੋਏ। ਇਸ ਸਬੰਧੀ ਪੁਲਿਸ ਨੇ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਜਿਨਸੀ ਸ਼ੋਸ਼ਣ ਮਾਮਲੇ ‘ਚ ਫ਼ਸੇ ਮੰਤਰੀ ਸੰਦੀਪ ਸਿੰਘ ਦਾ ਹੋਵੇਗਾ ਬ੍ਰੇਨ ਮੈਪਿੰਗ, ਅਦਾਲਤ ‘ਚ ਅਰਜ਼ੀ ਦਾਇਰ
ਮਿਲੀ ਜਾਣਕਾਰੀ ਮੁਤਾਬਕ ਜਿਨ੍ਹਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚ ਹਵਾਲਾਤੀ ਸੰਦੀਪ ਸਿੰਘ ਵਾਸੀ ਪਿੰਡ ਘੜੂੰਆ ਜ਼ਿਲ੍ਹਾ ਮੁਹਾਲੀ, ਹਵਾਲਾਤੀ ਹਰਵੀਰ ਸਿੰਘ ਵਾਸੀ ਪਿੰਡ ਦੌਣਕਲਾਂ ਥਾਣਾ ਸਦਰ ਪਟਿਆਲਾ, ਹਵਾਲਾਤੀ ਸੰਦੀਪ ਮਸੀਹ ਵਾਸੀ ਪਿੰਡ ਕੱਕਾ ਕੰਢਿਆਲਾ ਥਾਣਾ ਸਿਟੀ ਤਰਨਤਾਰਨ ਜ਼ਿਲ੍ਹਾ ਤਰਨਤਾਰਨ ਸ਼ਾਮਲ ਹਨ। ਹਵਾਲਾਤੀ ਗੁਰਵਿੰਦਰ ਸਿੰਘ ਵਾਸੀ ਪਿੰਡ ਢਕੌਂਦਾ ਥਾਣਾ ਜੁਲਕਾ ਜ਼ਿਲ੍ਹਾ ਮੁਹਾਲੀ ਵਿੱਚ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: