ਕੋਰੋਨਾ ਮਹਾਂਮਾਰੀ ਵਿਚਾਲੇ ਸੰਯੁਕਤ ਕਿਸਾਨ ਮੋਰਚਾ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ਼ ਅੱਜ ਦੇਸ਼ ਭਰ ਵਿੱਚ ਕਾਲਾ ਦਿਵਸ ਮਨਾਉਣ ਦੀ ਅਪੀਲ ਕੀਤੀ ਹੈ, ਕਿਉਂਕਿ ਅੱਜ ਹੀ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਛੇ ਮਹੀਨੇ ਪੂਰੇ ਹੋ ਗਏ ਹਨ ।
ਕਿਸਾਨਾਂ ਨੇ ਸਾਰੇ ਦੇਸ਼ ਵਾਸੀਆਂ ਤੋਂ ਸਮਰਥਨ ਮੰਗਦਿਆਂ ਉਨ੍ਹਾਂ ਨੂੰ ਆਪਣੇ ਘਰ ਅਤੇ ਗੱਡੀਆਂ ‘ਤੇ ਕਾਲਾ ਝੰਡਾ ਲਗਾਉਣ ਅਤੇ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੀ ਅਪੀਲ ਕੀਤੀ ਹੈ । ਕਿਸਾਨਾਂ ਦੇ ਇਸ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੀ ਸੁਚੇਤ ਹੋ ਗਈ ਹੈ ।
ਇਸ ਸਬੰਧੀ ਦੇਸ਼ ਦੀਆਂ 14 ਵੱਡੀਆਂ ਵਿਰੋਧੀ ਪਾਰਟੀਆਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੇ ਗਏ ਦੇਸ਼ ਵਿਆਪੀ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੱਤਾ ਹੈ । ਕਾਂਗਰਸ, ਜੇਡੀਐਸ, ਐਨਸੀਪੀ, ਟੀਐਮਸੀ, ਸ਼ਿਵ ਸੈਨਾ, ਡੀਐਮਕੇ, ਜੇਕੇਪੀਏ, ਸਪਾ, ਬਸਪਾ, ਆਰਜੇਡੀ, ਸੀਪੀਆਈ, ਸੀਪੀਐਮ ਅਤੇ ਆਮ ਆਦਮੀ ਪਾਰਟੀ ਵੀ ਹਨ ।
ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਖੇਤੀਬਾੜੀ ਕਾਨੂੰਨਾਂ ‘ਤੇ ਗੱਲਬਾਤ ਮੁੜ ਤੋਂ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ।
ਇਹ ਵੀ ਪੜ੍ਹੋ: ਸੁਬੋਧ ਕੁਮਾਰ ਜਾਇਸਵਾਲ CBI ਦੇ ਨਵੇਂ ਡਾਇਰੈਕਟਰ ਬਣੇ, ਮਹਾਰਾਸ਼ਟਰ ATS ਦੇ ਰਹਿ ਚੁੱਕੇ ਹਨ ਮੁਖੀ
ਉੱਥੇ ਹੀ ਦਿੱਲੀ ਪੁਲਿਸ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੰਘੂ, ਟੀਕਰੀ ਅਤੇ ਗਾਜ਼ੀਪੁਰ ਸਮੇਤ ਸਾਰੇ ਸਰਹੱਦਾਂ ਤੇ ਜਵਾਨ ਪਹਿਲਾਂ ਤੋਂ ਹੀ ਮੌਜੂਦ ਹਨ, ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀ ਜਾਂ ਪ੍ਰਵੇਸ਼ ਦੀ ਮਨਜ਼ਰੀ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ।
ਇਹ ਵੀ ਦੇਖੋ: ਅੰਮ੍ਰਿਤਸਰ ਤੋਂ ਬਾਅਦ ਪਟਿਆਲੇ ‘ਚ ਨਵਜੋਤ ਸਿੱਧੂ ਦੇ ਘਰ ਦੀ ਛੱਤ ‘ਤੇ ਲੱਗਿਆ ਕਾਲਾ ਝੰਡਾ