6 more children in Nawanshahr : ਨਵਾਂਸ਼ਹਿਰ ਦੇ ਪਿੰਡ ਸਲੋਹ ਦੇ ਸਰਕਾਰੀ ਸਕੂਲ ਦੇ ਬੱਚਿਆਂ ਦੀ ਰਿਪੋਰਟ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਦਾ ਸਿਲਸਿਲਾ ਰੁਕ ਹੀ ਨਹੀਂ ਰਿਹਾ ਹੈ। ਸ਼ੁੱਕਰਵਾਰ ਨੂੰ ਸਕੂਲ ਵਿੱਚ 6 ਹੋਰ ਬੱਚਿਆਂ ਤੇ ਤਿੰਨ ਮਾਪਿਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਨ੍ਹਾਂ ਸਾਰੇ ਬੱਚਿਆਂ ਦੀ ਉਮਰ 10 ਤੋਂ 15 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਇਸ ਸਕੂਲ ਦੇ ਹੁਣ ਤੱਕ ਪਿਛਲੇ ਤਿੰਨ ਦਿਨਾਂ ਵਿਚ 28 ਬੱਚੇ ਅਤੇ 3 ਅਧਿਆਪਕ ਪਾਜ਼ੀਟਿਵ ਆ ਚੁੱਕੇ ਹਨ। ਜਿਨ੍ਹਾਂ ਨਵੇਂ 6 ਬੱਚਿਆਂ ਵਿੱਚ ਕੋਰੋਨਾ ਵਾਇਰਸ ਇਨਫੈਕਸ਼ਨ ਮਿਲਿਆ ਹੈ, ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਆਈਸੋਲੇਟ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਨੇ ਰਿਸ਼ਤੇਦਾਰਾਂ ਦੇ ਨਮੂਨੇ ਵੀ ਜਾਂਚ ਲਈ ਭੇਜੇ ਦਿੱਤੇ ਹਨ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਤਿੰਨ ਬੱਚਿਆਂ ਅਤੇ ਬੁੱਧਵਾਰ ਨੂੰ ਪੰਜ ਬੱਚਿਆਂ ਦੀ ਨਮੂਨਾ ਰਿਪੋਰਟ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮੰਗਲਵਾਰ ਨੂੰ 14 ਬੱਚਿਆਂ ਅਤੇ ਤਿੰਨ ਅਧਿਆਪਕਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ। ਸਿੱਖਿਆ ਵਿਭਾਗ ਨੇ ਇਸ ਸਮੇਂ ਸਾਵਧਾਨੀ ਦੇ ਉਪਾਅ ਵਜੋਂ ਸਕੂਲ ਨੂੰ ਬੰਦ ਕਰ ਦਿੱਤਾ ਹੈ। ਰੋਜ਼ਾਨਾ ਆ ਰਹੇ ਕੋਰੋਨਾ ਪਾਜ਼ੀਟਿਵ ਬੱਚਿਆਂ ਕਾਰਨ ਪ੍ਰਸ਼ਾਸਨ ਵਿੱਚ ਭਾਜੜਾਂ ਪੈ ਗਈ ਹੈ। ਜ਼ਿਲ੍ਹਾ ਸਿੱਖਿਆ ਵਿਭਾਗ ਸੁਚੇਤ ਹੈ। ਵਿਭਾਗ ਨੇ ਸਕੂਲ ਦੇ ਸਮੂਹ ਅਧਿਆਪਕਾਂ ਦੇ ਕੋਰੋਨਾ ਟੈਸਟ ਕਰਵਾਉਣ ਦਾ ਫੈਸਲਾ ਕੀਤਾ ਹੈ।
ਸਕੂਲੀ ਬੱਚਿਆਂ ਵਿੱਚ ਕੋਰੋਨਾ ਵਾਇਰਸ ਦੀ ਇਨਫੈਕਸ਼ਨ ਦੇ ਕੇਸਾਂ ਤੋਂ ਬਾਅਦ ਪੂਰੇ ਸੋਲਹ ਪਿੰਡ ਦੇ ਲੋਕਾਂ ਵਿੱਚ ਦਹਿਸ਼ਤ ਹੈ। ਇੱਥੇ ਸਿਹਤ ਵਿਭਾਗ ਵੱਲੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਮੂਨੇ ਲਏ ਜਾ ਰਹੇ ਹਨ। ਸ਼ੁੱਕਰਵਾਰ ਨੂੰ ਆਈ ਰਿਪੋਰਟ ਵਿੱਚ ਜਿਥੇ 6 ਬੱਚੇ ਪਾਜ਼ੀਟਿਵ ਆਏ ਹਨ ਉਥੇ ਬੱਚਿਆਂ ਦੇ ਤਿੰਨ ਮਾਪਿਆਂ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਲਗਾਤਾਰ ਆ ਰਹੀ ਪਾਜ਼ੀਟਿਵ ਰਿਪੋਰਟ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਪੂਰੇ ਪਿੰਡ ਦੇ ਨਮੂਨੇ ਲਏ ਜਾ ਰਹੇ ਹਨ।