ਗੋਆ ਦੇ ਸ਼ਿਰਗਾਓ ‘ਚ ਧਾਰਮਿਕ ਯਾਤਰਾ ਦੌਰਾਨ ਬੀਤੀ ਰਾਤ ਮਚੀ ਭਗਦੜ ਵਿਚ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਸਵੇਰੇ ਮਿਲੀ ਹੈ। ਹਾਦਸੇ ਵਿਚ 50 ਤੋਂ ਵੱਧ ਸ਼ਰਧਾਲੂ ਜਖਮੀ ਦੱਸੇ ਜਾ ਰਹੇ ਹਨ ਜਿਨ੍ਹਾਂ ਵਿਚੋਂ 20 ਦੀ ਹਾਲਤ ਗੰਭੀਰ ਹੈ। ਰਾਹਤ ਤੇ ਬਚਾਅ ਕਾਰਜ ਜਾਰੀ ਹਨ। ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ।
ਦੱਸ ਦੇਈਏ ਕਿ ਬੀਤੀ ਸ਼ਾਮ ਵੱਡੀ ਗਿਣਤੀ ਵਿਚ ਸ਼ਰਧਾਲੂ ਯਾਤਰਾ ਵਿਚ ਸ਼ਾਮਲ ਹੋਣ ਲਈ ਮੰਦਰ ਵੱਲ ਜਾ ਰਹੇ ਸਨ। ਇਸੇ ਦੌਰਾਨ ਇਕ ਦੁਕਾਨ ਦੇ ਸਾਹਮਣੇ ਬਿਜਲੀ ਦੇ ਤਾਰ ਨਾਲ ਕਰੰਟ ਲੱਗਣ ਦੇ ਬਾਅਦ ਕੁਝ ਲੋਕ ਡਿੱਗ ਗਏ। ਉਦੋਂ ਹਫੜਾ-ਦਫੜੀ ਮਚ ਗਈ। ਮੈਨੇਜਮੈਂਟ ਦੇ ਸਹੀ ਪ੍ਰਬੰਧ ਨਾ ਹੋਣ ਦੀ ਵਜ੍ਹਾ ਕਰਕੇ ਹਾਦਸਾ ਵਾਪਰਿਆ। ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੋਆ ਦੇ ਸ਼ਿਰਗਾਓਂ ਵਿਚ ਭਗਦੜ ਘਟਨਾ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਹਾਦਸੇ ਵਿਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਤੇ ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਪ੍ਰਾਰਥਨਾ ਕੀਤੀ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























