644th Prakash Purab of Guru Ravidas ji : ਹੁਸ਼ਿਆਰਪੁਰ : ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਤਪ ਅਸਥਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ, ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ ਜਿਸ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਉਚੇਚੇ ਤੌਰ ’ਤੇ ਸ਼ਿਰਕਤ ਕਰਨਗੇ।
ਇਹ ਜਾਣਕਾਰੀ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਦਿੱਤੀ। 27 ਫਰਵਰੀ ਨੂੰ ਕਰਵਾਏ ਜਾ ਰਹੇ ਇਸ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ। ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਸੰਗਤ ਲਈ ਲੋੜੀਂਦੇ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ। ਦੱਸਣਯੋਗ ਹੈ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਇਸ ਅਸਥਾਨ ‘ਤੇ 4 ਸਾਲ 2 ਮਹੀਨੇ 11 ਦਿਨ ਤਪ ਕਰਦਿਆਂ ਸਮੁੱਚੀ ਲੋਕਾਈ ਨੂੰ ਮਾਨਵਤਾ, ਏਕਤਾ, ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦਾ ਉਪਦੇਸ਼ ਦਿੱਤਾ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਖੁਰਲਗੜ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰੀ ਫਾਉਂਡੇਸ਼ਨ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਜਿਸ ਦਾ ਨੀਂਹ ਪੱਥਰ 3 ਅਪ੍ਰੈਲ, 2016 ਨੂੰ ਰੱਖਿਆ ਗਿਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਜੂਨ 2021 ਤੱਕ ਮੁਕੰਮਲ ਹੋਣ ਦੇ ਦਿੱਤੇ ਹਨ। ਇਸ ਅਸਥਾਨ ਨੂੰ ਗੁਰੂ ਜੀ ਦੀ ‘ਤਪੋਸਥਲੀ’ ਕਿਹਾ ਜਾਂਦਾ ਹੈ। ਸ੍ਰੀ ਖੁਰਾਲਗੜ੍ਹ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਦਾ ਧਿਆਨ ਰਖਦੇ ਹੋਏ ਯਾਦਗਾਰ ਤੱਕ ਜਾਂਦੀ 10 ਫੁੱਟ ਚੌੜੀ ਸੜਕ ਦੇ 4 ਕਿਲੋਮੀਟਰ ਦੇ ਹਿੱਸੇ ਨੂੰ ਚੌੜਾ ਅਤੇ ਮਜ਼ਬੂਤ ਕਰਨ ਸਬੰਧੀ ਵੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਨੇ ਹੁਣ ਤੱਕ ਇਸ ਪ੍ਰਾਜੈਕਟ ‘ਤੇ 58.35 ਕਰੋੜ ਖਰਚ ਕੀਤੇ ਹਨ। ਇਸ ਦੇ ਪੂਰਾ ਹੋਣ ‘ਤੇ ਇਸ’ ਤੇ ਰਾਜ ਸਰਕਾਰ ‘ਤੇ 104 ਕਰੋੜ ਰੁਪਏ ਖ਼ਰਚ ਆਏਗਾ।