ਲੁਧਿਆਣਾ ਵਿਚ ਆਉਣ ਵਾਲੇ ਕੁਝ ਦਿਨਾਂ ਵਿੱਚ ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਇਸ ਲਈ ਸਿਹਤ ਵਿਭਾਗ ਵੱਲੋਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਲੁਧਿਆਣਾ ਵਾਸੀਆਂ ਨੂੰ ਵਧੀਆਂ ਸਿਹਤ ਸਹੂਲਤਾਂ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 65 ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇੱਥੇ ਪ੍ਰਾਇਮਰੀ ਹੈਲਥ ਕੇਅਰ ਸੈਂਟਰਾਂ ਤੇ ਅਰਬਨ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕ ’ਚ ਬਦਲਿਆ ਜਾਵੇਗਾ।
ਜਾਣਕਾਰੀ ਅਨੁਸਾਰ ਹਰ ਇਕ ਕਲੀਨਿਕ ’ਤੇ ਕਰੀਬ 25 ਲੱਖ ਰੁਪਏ ਦਾ ਖ਼ਰਚਾ ਆਵੇਗਾ। ਇਸ ਕੰਮ ਨੂੰ ਪੂਰਾ ਕਰਨ ਲਈ 26 ਜਨਵਰੀ 2023 ਦਾ ਟੀਚਾ ਮਿਥਿਆ ਗਿਆ ਹੈ। ਇਸ ਲਈ ਤੇਜ਼ੀ ਨਾਲ ਕੰਮ ਕੀਤੀ ਜਾ ਰਿਹਾ ਹੈ। ਗਣਤੰਤਰ ਦਿਵਸ ਮੌਕੇ ਇਹ ਆਮ ਆਦਮੀ ਕਲੀਨਿਕ ਲੋਕਾਂ ਨੂੰ ਦਿੱਤਾ ਕੀਤਾ ਜਾਵੇਗਾ। ਫਿਲਹਾਲ ਲੁਧਿਆਣਾ ’ਚ 9 ਮੁਹੱਲਾ ਕਲੀਨਿਕ ਕੰਮ ਕਰ ਰਹੇ ਹਨ, ਜਿੱਥੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਜਿਸ ਤੋਂ ਬਾਅਦ ਹੁਣ 65 ਹੋਰ ਮੁਹੱਲਾ ਕਲੀਨਿਕ ਤਿਆਰ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਕੈਨੇਡਾ ਸੜਕ ਹਾਦਸੇ ‘ਚ ਜੀਰਾ ਵਾਸੀ ਨੌਜਵਾਨ ਦੀ ਮੌਤ, 3 ਸਾਲ ਪਹਿਲਾਂ ਗਿਆ ਸੀ ਵਿਦੇਸ਼
ਪੰਜਾਬ ਦੀ ਸੱਤਾ ’ਚ ਆਉਂਦੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਐਲਾਨ ਕੀਤਾ ਸੀ ਕਿ ਉਹ ਲੋਕਾਂ ਨੂੰ ਵਧੀਆਂ ਸਹੂਲਤਾਂ ਦੇਣਗੇ। ਇਸ ਲਈ ਦਿੱਲੀ ਦੀ ਤਰਜ ’ਤੇ ਆਮ ਆਦਮੀ ਕਲੀਨਿਕ ਤਿਆਰ ਕੀਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ 3 ਮੁਹੱਲਾ ਕਲੀਨਿਕ ਰਾਏਕੋਟ, ਜਗਰਾਉਂ ਵਿੱਚ 7, ਪਾਇਲ ਵਿੱਚ 3, ਲੁਧਿਆਣਾ ਪੂਰਬੀ ਵਿੱਚ 17, ਲੁਧਿਆਣਾ ਪੱਛਮੀ ਵਿੱਚ 23 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਇਹ ਸਾਰੇ ਮੁਹੱਲਾ ਕਲੀਨਿਕ ਵੱਖ ਵੱਖ ਇਲਾਕਿਆਂ ਵਿੱਚ ਖੋਲ੍ਹੇ ਜਾਣਗੇ। ਜਿਸਦੇ ਲਈ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: