669 cases of corona : ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਹੁਣ ਘਟਣ ਲੱਗੇ ਹਨ। ਅੱਜ ਐਤਵਾਰ ਨੂੰ ਸੂਬੇ ਵਿੱਚ ਕੋਰੋਨਾ ਦੇ 669 ਪਾਜ਼ੀਟਿਵ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ, ਜਿਨ੍ਹਾਂ ਵਿੱਚੋਂ ਵੱਧ ਮੋਹਾਲੀ ਤੋਂ 144 ਸੂਬੇ ਵਿੱਚ ਕੋਰੋਨਾ ਨਾਲ ਅੱਜ 35 ਲੋਕਾਂ ਦੀ ਕੋਰੋਨਾ ਨਾਲ ਜਾਨ ਚਲੀ ਗਈ। ਉਥੇ ਹੀ ਸੂਬੇ ’ਚ 1098 ਮਰੀਜ਼ਾਂ ਨੂੰ ਠੀਕ ਹੋਣ ’ਤੇ ਘਰਾਂ ਲਈ ਰਵਾਨਾ ਕੀਤਾ ਗਿਆ। ਦੱਸਣਯੋਗ ਹੈ ਕਿ ਬੀਤੇ ਦਿਨ ਸੂਬੇ ਵਿੱਚ 890 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ ਅਤੇ 25 ਮੌਤਾਂ ਹਈਆਂ ਸਨ। ਅੱਜ ਕੋਰੋਨਾ ਦੇ ਮਾਮਲੇ ਬੀਤੇ ਦਿਨ ਨਾਲੋਂ ਘੱਟ ਆਏ ਪਰ ਮੌਤਾਂ ਦੀ ਗਿਣਤੀ ਵਿੱਚ ਵਾਧਾ ਹੋਇਆ।
ਅੱਜ ਸੂਬੇ ਵਿੱਚ ਕੋਰੋਨਾ ਨਾਲ ਲੁਧਿਆਣਾ ’ਚ 5, ਹੁਸ਼ਿਆਰਪੁਰ ’ਚ 4, ਜਲੰਧਰ ’ਚ 4, ਅੰਮ੍ਰਿਤਸਰ ’ਚ 3, ਕਪੂਰਥਲਾ ’ਚ 3, ਪਟਿਆਲਾ ’ਚ 3, ਬਠਿੰਡਾ ’ਚ 2, ਗੁਰਦਾਸਪੁਰ ’ਚ 2, ਰੋਪੜ ’ਚ 2, ਫਰੀਦਕੋਟ ’ਚ 1, ਫਾਜ਼ਿਲਕਾ ’ਚ 1, ਫਿਰੋਜ਼ਪੁਰ ’ਚ 1, ਮੋਗਾ ’ਚ 1, ਮੁਕਤਸਰ ’ਚ 1, ਪਠਾਨਕੋਟ ’ਚ 1, ਤੇ ਤਰਨਤਾਰਨ ’ਚ 1 ਵਿਅਕਤੀ ਨੇ ਦਮ ਤੋੜਿਆ।
ਜ਼ਿਕਰਯੋਗ ਹੈ ਕਿ ਹੁਣ ਤੱਕ ਪੂਰੇ ਪੰਜਾਬ ਵਿੱਚ 123973 ਮਾਮਲੇ ਕੋਰੋਨਾ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 110865 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਜਾ ਚੁੱਕੀ ਹੈ। ਅਜੇ ਵੀ ਸੂਬੇ ਵਿੱਚ 9275 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚੋਂ 180 ਮਰੀਜ਼ ਆਕਸੀਜਨ ਸੁਪੋਰਟ ‘ਤੇ ਹਨ, ਜਦਕਿ 35 ਮਰੀਜ਼ਾਂ ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿੱਚ 3833 ਲੋਕਾਂ ਦੀ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 2145369 ਸੈਂਪਲ ਲਏ ਜਾ ਚੁੱਕੇ ਹਨ। ਅੱਜ ਵੀ 27656 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ ਹਨ। ਹਾਲਾਂਕਿ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਪਹਿਲਾਂ ਨਾਲੋਂ ਘੱਟ ਰਹੇ ਹਨ ਪਰ ਫਿਰ ਵੀ ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਇਸ ਮਹਾਮਾਰੀ ਤੋਂ ਆਪਣੇ ਬਚਾਅ ਲਈ ਅਪੀਲ ਕੀਤੀ ਜਾ ਰਹੀ ਹੈ।