67 of the samples : ਮੁਕਤਸਰ ਵਿਖੇ ਸਿਹਤ ਵਿਭਾਗ ਵਲੋਂ ਇਕ ਚੰਗੀ ਖਬਰ ਆਈ ਹੈ ਕਿ ਟੈਸਟ ਲਈ ਭੇਜੇ ਗਏ ਸੈਂਪਲਾਂ ਵਿਚੋਂ ਲਗਭਗ 67 ਦੀ ਰਿਪੋਰਟ ਨੈਗੇਟਿਵ ਆਈ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਹਰੀ ਨਾਰਾਇਣ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿਚ ਹੁਣ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ 66 ਹੈ ਜਿਨ੍ਹਾਂ ਵਿਚੋਂ 4 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਅਤੇ 62 ਮਰੀਜ਼ ਹਸਪਤਾਲ ਵਿਚ ਦਾਖਲ ਹਨ। ਸੂਬੇ ਵਿਚ 17 ਮਈ ਤਕ ਲੌਕਡਾਊਨ ਕੀਤਾ ਗਿਆ ਹੈ ਪਰ ਨਾਲ ਹੀ ਸੂਬੇ ਦੇ ਕਈ ਜਿਲ੍ਹਿਆਂ ਵਿਚ ਲੋਕਾਂ ਦੀਆਂ ਰੋਜਾਨਾ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਰਫਿਊ ਵਿਚ ਥੋੜ੍ਹੀ ਖੁੱਲ੍ਹ ਦਿੱਤੀ ਗਈ ਹੈ।
ਦੇਸ਼ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਸੂਬੇ ਦੇ ਕਈ ਜਿਲ੍ਹਿਆਂ ਵਿਚ ਕਰਫਿਊ ਦੌਰਾਨ ਥੋੜ੍ਹੀ ਢਿੱਲ ਦਿੱਤੀ ਗਈ ਹੈ ਪਰ ਨਾਲ ਹੀ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਵਾਰ-ਵਾਰ ਐਡਵਾਈਜਰੀ ਜਾਰੀ ਕੀਤੀ ਜਾ ਰਹੀ ਹੈ ਕਿ ਉਹ ਕਾਨੂੰਨੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਹੀ ਘਰ ਤੋਂ ਬਾਹਰ ਨਿਕਲਣ ਤੇ ਮਾਸਕ ਨੂੰ ਪਹਿਨਣਾ ਲਾਜ਼ਮੀ ਬਣਾਉਣ। ਬਹੁਤ ਲੋੜ ਪਵੇ ਤਾਂ ਹੀ ਘਰ ਤੋਂ ਬਾਹਰ ਨਿਕਲੋ। ਰੋਜਾਨਾ ਵਧਦੇ ਕੇਸਾਂ ਕਾਰਨ ਸੂਬੇ ਵਿਚ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਸੂਬੇ ਵਿਚ ਹੁਣ ਤਕ ਕੋਵਿਡ-19 ਦੇ ਲਗਭਗ 1960 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 33 ਲੋਕ ਇਸ ਵਾਇਰਸ ਨਾਲ ਆਪਣੀ ਜਾਨ ਵੀ ਗੁਆ ਚੁੱਕੇ ਹਨ ਪਰ ਇਸ ਦੇ ਨਾਲ ਹੀ 120 ਲੋਕ ਅਜਿਹੇ ਹਨ ਜਿਨ੍ਹਾਂ ਨੇ ਇਸ ਕੋਰੋਨਾ ਵਿਰੁੱਧ ਜੰਗ ’ਤੇ ਜਿੱਤ ਪ੍ਰਾਪਤ ਕੀਤੀ ਹੈ। ਜੇਕਰ ਅਸੀਂ ਕੋਰੋਨਾ ਤੋਂ ਮੁਕਤੀ ਚਾਹੁੰਦੇ ਹਾਂ ਤਾਂ ਸਾਨੂੰ ਖੁਦ ਇਸ ਖਿਲਾਫ ਜਾਗਰੂਕ ਹੋਣਾ ਪਵੇਗਾ ਤੇ ਸਰਕਾਰ ਵਲੋਂ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ।