6867 Corona cases in punjab : ਪੰਜਾਬ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਹਾਲਾਂਕਿ ਕੁਝ ਗਿਰਾਵਟ ਦੇਖਣ ਨੂੰ ਮਿਲੀ ਹੈ, ਪਰ ਅਜੇ ਚਿੰਤਾ ਵਾਲੀ ਸਥਿਤੀ ਬਣੀ ਹੋਈ ਹੈ, ਕਿਉਂਕਿ ਹੁਣ ਮੌਤਾਂ ਦੀ ਗਿਣਤੀ ਪਹਿਲਾਂ ਨਾਲੋਂ ਵੀ ਵੱਧ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ 6867 ਮਾਮਲੇ ਸਾਹਮਣੇ ਆਏ, ਜਦਕਿ 217 ਲੋਕ ਮੌਤ ਦੇ ਮੂੰਹ ਵਿੱਚ ਚਲੇ ਗਏ।
ਦੱਸਣਯੋਗ ਹੈ ਕਿ ਕੋਰੋਨਾ ਦੇ ਵੱਧ ਮਾਮਲਿਆਂ ਵਿੱਚ ਲੁਧਿਆਣਾ ਅਜੇ ਵੀ ਸਾਰੇ ਜ਼ਿਲ੍ਹਿਆਂ ਤੋਂ ਉੱਪਰ ਹੈ, ਜਿਥੇ 1132 ਮਾਮਲੇ ਸਾਹਮਣੇ ਆਏ। ਉਥੇ ਹੀ ਜਲੰਧਰ, ਪਟਿਆਲਾ, ਮੋਹਾਲੀ ਤੇ ਬਠਿੰਡਾ ਵਿੱਚ 500 ਤੋਂ ਵੱਧ ਮਾਮਲੇ ਸਾਹਮਣੇ ਆਏ। ਸਭ ਤੋਂ ਵੱਧ ਮੌਤਾਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੋਈਆਂ, ਜਿਥੇ 26 ਲੋਕਾਂ ਨੇ ਦਮ ਤੋੜਿਆ, ਉਥੇ ਹੀ ਬਠਿੰਡਾ ’ਚ 24 ਮਰੀਜ਼ਾਂ ਨੇ ਦਮ ਤੋੜਿਆ। ਫਾਜ਼ਿਲਕਾ ਤੇ ਲੁਧਿਆਣਾ ਵਿੱਚ ਕ੍ਰਮਵਾਰ 20 ਤੇ 18 ਲੋਕਾਂ ਦੀ ਜਾਨ ਗਈ। ਰਾਹਤ ਵਾਲੀ ਗੱਲ ਇਹ ਰਹੀ ਕਿ ਅੱਜ ਰਿਕਵਰੀ ਰੇਟ ਨਵੇਂ ਮਿਲੇ ਮਾਮਲਿਆਂ ਨਾਲੋਂ ਵੱਧ ਰਿਹਾ। ਅੱਜ 8125 ਮਰੀਜ਼ਾਂ ਨੂੰ ਠੀਕ ਹੋਣ ’ਤੇ ਹਸਪਤਾਲੋਂ ਛੁੱਟੀ ਦਿੱਤੀ ਗਈ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 490755 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 401273 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 77789 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 11693 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਚੱਕਰਵਾਤ ‘ਤੌਕਾਤੇ’ ਨੇ ਲਾਈ ਰੇਲ ਗੱਡੀਆਂ ‘ਤੇ ਬ੍ਰੇਕ, ਰੇਲਵੇ ਨੇ ਕੀਤੀਆਂ ਚਾਰ ਟ੍ਰੇਨਾਂ ਰੱਦ