ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਨੇ ਅੱਜ ਪੰਜਾਬ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ 8 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਪਾਰਟੀ ਵੱਲੋਂ 96 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਦੱਸ ਦੇਈਏ ਕਿ ਭਾਵੇਂ ਆਮ ਆਦਮੀ ਪਾਰਟੀ ਵੱਲੋਂ ਅਜੇ ਤੱਕ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਗਿਆ ਪਰ ਪਾਰਟੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ। ਉਥੇ ਹੀ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਇਹ ਇਸ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਸਮਰਥਨ ਮਿਲਣ ਦੇ ਸੰਕੇਤਾਂ ਵੱਜੋਂ ਸਮਝਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸ ਦੇਈਏ ਕਿ ‘ਆਪ’ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਪਹਿਲੀ ਵਾਰ ਹਿੱਸਾ ਲਿਆ ਸੀ। ਚੰਡੀਗੜ੍ਹ ਨਗਰ ਨਿਗਮ ਦੇ ਕੁੱਲ 35 ਵਾਰਡਾਂ ਵਿੱਚ 24 ਦਸੰਬਰ ਨੂੰ ਵੋਟਾਂ ਪਈਆਂ ਸਨ। ਇਨ੍ਹਾਂ ਵਾਰਡਾਂ ਵਿੱਚ ਕੁੱਲ 203 ਉਮੀਦਵਾਰਾਂ ਨੇ ਚੋਣ ਲੜੀ ਹੈ। ਇਸ ਵਾਰ ਆਮ ਆਦਮੀ ਪਾਰਟੀ ਨੇ 14, ਭਾਜਪਾ ਨੇ 12, ਕਾਂਗਰਸ ਨੇ 8 ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਸੀਟ ਹਾਸਿਲ ਕੀਤੀ ਹੈ।