ਸ਼ਰਾਬ ਘਪਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਛੇਵਾਂ ਸੰਮਨ ਜਾਰੀ ਕੀਤਾ ਗਿਆ ਹੈ। ਈਡੀ ਨੇ ਕੇਜਰੀਵਾਲ ਨੂੰ 19 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਈਡੀ ਕੇਜਰੀਵਾਲ ਨੂੰ 5 ਸੰਮਨ ਜਾਰੀ ਕਰ ਚੁੱਕੀ ਹੈ। ਹੁਣ ਤੱਕ ਭੇਜੇ ਗਏ ਸੰਮਨ ‘ਤੇ ਕੇਜਰੀਵਾਲ ਈਡੀ ਦੇ ਸਾਹਮਣੇ ਪੁੱਛਗਿਛ ਲਈ ਪੇਸ਼ ਨਹੀਂ ਹੋਏ ਹਨ। ਉਨ੍ਹਾਂ ਨੇ ਈਡੀ ਦੇ ਸੰਮਨ ਨੂੰ ਬਦਲੇ ਦੀ ਕਾਰਵਾਈ ਦੱਸਿਆ ਸੀ।
ਈਡੀ ਨੇ ਕੇਜਰੀਵਾਲ ਨੂੰ 31 ਜਨਵਰੀ, 17 ਜਨਵਰੀ, 3ਜਨਵਰੀ, 21 ਦਸੰਬਰ ਤੇ 2 ਨਵੰਬਰ ਨੂੰ ਸੰਮਨ ਭੇਜਿਆ ਸੀ ਪਰ ਉਹ ਪੇਸ਼ ਨਹੀਂ ਹੋਏ ਸਨ। ਈਡੀ ਦੇ ਲਗਾਤਾਰ ਸੰਮਨ ਜਾਰੀ ਕਰਨ ਦੇ ਬਾਅਦ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਸੀ ਕਿ ਇਹ ਸਾਰੀ ਪ੍ਰਕਿਰਿਆ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਲਈ ਕੀਤੀ ਜਾ ਰਹੀ ਹੈ।ਈਡੀ ਉਨ੍ਹਾਂ ਨੂੰ ਪੁੱਛਗਿਛ ਦੇ ਬਹਾਨੇ ਬੁਲਾ ਕੇ ਗ੍ਰਿਫਤਾਰ ਕਰਨਾ ਚਾਹੁੰਦੇ ਹਨ। ‘ਆਪ’ ਦਾ ਕਹਿਣਾ ਹੈ ਕਿ ਜੇਕਰ ਈਡੀ ਨੂੰ ਪੁੱਛਗਿਛ ਕਰਨੀ ਹੈ ਤਾਂ ਉਹ ਆਪਣੇ ਸਵਾਲ ਲਿਖ ਕੇ ਕੇਜਰੀਵਾਲ ਨੂੰ ਦੇ ਸਕਦੀ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ ‘ਚ ਆਏ ਕੁਲਦੀਪ ਸਿੰਘ ਧਾਲੀਵਾਲ ਕਿਹਾ-‘ਕਿਸਾਨਾਂ ਦੀਆਂ ਮੰਗਾਂ ਬਿਲਕੁਲ ਜਾਇਜ਼’
ਕੇਜਰੀਵਾਲ ਨੇ ਈਡੀ ਨੂੰ ਭੇਜੀ ਚਿੱਠੀ ‘ਤੇ ਕਿਹਾ ਸੀ ਕਿ ਉਹ ਹਰ ਕਾਨੂੰਨੀ ਸੰਮਨ ਮੰਨਣ ਲਈ ਤਿਆਰ ਹਨ ਪਰ ਈਡੀ ਦਾ ਇਹ ਸੰਮਨ ਵੀ ਪਿਛਲੇ ਸੰਮਨ ਦੀ ਤਰ੍ਹਾਂ ਗੈਰ-ਕਾਨੂੰਨੀ ਹੈ। ਉਨ੍ਹਾਂ ਨੇ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦੇ ਹੋਏ ਵਾਪਸ ਲੈਣ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਕਿਹਾ ਸੀ ਕਿ ਮੈਂ ਆਪਣਾ ਜੀਵਨ ਈਮਾਨਦਾਰੀ ਤੇ ਪਾਰਦਰਸ਼ਤਾ ਨਾਲ ਜੀਆ। ਮੇਰੇ ਕੋਲ ਲੁਕਾਉਣ ਲਈ ਕੁਝ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ –