MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦਾ ਪੰਜਾਬ ਪੁਲਿਸ ਨੇ ਰਿਮਾਂਡ ਹਾਸਲ ਕਰ ਲਿਆ ਹੈ। ਉਨ੍ਹਾਂ ਨੂੰ ਅੱਜ ਡਿਬਰੂਗੜ੍ਹ ਤੋਂ ਅੰਮ੍ਰਿਤਸਰ ਲਿਆਂਦਾ ਜਾਵੇਗਾ।
ਪੰਜਾਬ ਪੁਲਿਸ ਪੂਰੀ ਤਿਆਰੀ ਵਿਚ ਹੈ। ਡਿਬਰੂਗੜ੍ਹ ਜੇਲ੍ਹ ਤੋਂ ਤਸਵੀਰਾਂ ਸਾਹਮਣੇ ਆਈਆਂ ਹਨ। ਲਗਾਤਾਰ ਇਸ ਮਾਮਲੇ ਵਿਚ ਸੁਣਵਾਈਆਂ ਹੋ ਰਹੀਆਂ ਹਨ। 7 ਸਾਥੀਆਂ ਦੀ NSA ਦੀ ਮਿਆਦ ਖਤਮ ਹੋ ਚੁੱਕੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਲਿਆਂਦਾ ਜਾਵੇਗਾ। ਹਾਲਾਂਕਿ ਜੇ ਗੱਲ ਕੀਤੀ ਜਾਵੇ ਤਾਂ 2 ਸਾਥੀਆਂ ਦੀ NSA ਦੀ ਮਿਆਦ ਅਪ੍ਰੈਲ ਵਿਚ ਖਤਮ ਹੋਵੇਗੀ। ਮਾਮਲੇ ਦੀ ਅਗਲੀ ਸੁਣਵਾਈ ਅਗਲੇ ਹਫਤੇ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
