ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਵਿੱਚ ਇੱਕ ਸੱਤ ਸਾਲ ਦਾ ਬੱਚਾ ਖੇਡਦੇ ਹੋਏ ਖੁੱਲ੍ਹੇ ਬੋਰਵੇਲ ਵਿੱਚ ਜਾ ਡਿੱਗਾ। ਬੋਰਵੇਲ ‘ਚ ਡਿੱਗੇ ਬੱਚੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਕੇ ਰੈਸਕਿਊ ਵਿੱਚ ਜੁਟ ਗਈ। ਉਥੇ ਮੌਜੂਦ ਲੋਕ ਬੱਚੇ ਦੀ ਸਲਾਮਤੀ ਦੀਆਂ ਪ੍ਰਾਰਥਨਾਵਾਂ ਕਰ ਰਹੇ ਹਨ।
ਬੋਰਵੈਲ ਦੀ ਡੂੰਘਾਈ 300 ਫੁੱਟ ਤੋਂ ਵੱਧ ਦੱਸੀ ਜਾ ਰਹੀ ਹੈ, ਦੂਜੇ ਪਾਸੇ ਪੁਲਿਸ ਦਾ ਅੰਦਾਜ਼ਾ ਹੈ ਕਿ ਬੱਚਾ ਸਿਰਫ 15-2 ਫੁੱਟ ਦੀ ਡੂੰਘਾਈ ਵਿੱਚ ਫਸਿਆ ਹੋਇਆ ਹੈ।
ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਬੋਰਵੈਲ ਦੀ ਉਸਾਰੀ ਬੱਚੇ ਦੇ ਪਿਤਾ ਵੱਲੋਂ ਹੀ ਕਰਵਾਈ ਗਈ ਸੀ, ਜਿਸ ਨੂੰ ਸਹੀ ਢੰਗ ਨਾਲ ਢਕਣ ਕਰਕੇ ਉਸ ਵਿੱਚ ਬੱਚਾ ਜਾ ਡਿੱਗਿਆ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਜ਼ਿਲ੍ਹੇ ਦੇ ਐੱਸ.ਡੀ.ਐੱਮ. ਅਭਿਸ਼ੇਕ ਠਾਕੁਰ ਮੌਕੇ ‘ਤੇ ਪਹੁੰਚੇ ਹੋਏ ਹਨ ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਉਨ੍ਹਾਂ ਦਾ ਕਹਿਣਾ ਹੈ ਕਿ ਰੇਸਕਿਊ ਟੀਮ ਮੌਕੇ ‘ਤੇ ਪਹੁੰਚ ਗਈ ਹੈ ਤੇ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।