70 Migrant Workers Return : ਪੰਜਾਬ ਵਿਚ ਲੌਕਡਾਊਨ ਚੱਲ ਰਿਹਾ ਹੈ। ਪੰਜਾਬ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਬਹੁਤ ਸਾਰੇ ਮਜ਼ਦੂਰ ਆਪਣੀ ਰੋਜੀ ਰੋਟੀ ਕਮਾਉਣ ਲਈ ਆਉਂਦੇ ਹਨ । । ਇਹ ਜਿਆਦਾਤਰ ਮਜ਼ਦੂਰ ਯੂ. ਪੀ. ਬਿਹਾਰ ਨਾਲ ਸਬੰਧਤ ਹਨ। ਪਰ ਲਗਭਗ ਪਿਛਲੇ ਡੇਢ ਮਹੀਨੇ ਤੋਂ ਲੌਕਡਾਊਨ ਕਾਰਨ ਸੂਬੇ ਵਿਚ ਆਉਣ ਵਾਲੇ ਪ੍ਰਵਾਸੀ ਮਜ਼ਦੂਰ ਇਥੇ ਹੀ ਫਸ ਗਏ ਹਨ। ਲੌਕਡਾਊਨ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੌਕਡਾਊਨ ਕਾਰਨ ਸਾਰੇ ਕੰਮਕਾਰ ਬੰਦ ਪਏ ਹਨ। ਇਸ ਲਈ ਉਨ੍ਹਾਂ ਨੂੰ ਨਾ ਤਾਂ ਰੋਜ਼ਗਾਰ ਮਿਲ ਰਿਹਾ ਹੈ ਤੇ ਨਾ ਹੀ ਦੋ ਵਕਤ ਦੀ ਰੋਟੀ। ਉਨ੍ਹਾਂ ਨੂੰ ਆਪਣੇ ਪਰਿਵਾਰ ਮੈਂਬਰਾਂ ਤੋਂ ਦੂਰ ਰਹਿਣਾ ਪੈ ਰਿਹਾ ਹੈ।
ਇਸੇ ਤਰ੍ਹਾਂ ਪੰਜਾਬ ਦੇ ਜਿਲ੍ਹਾ ਗੁਰਦਾਸਪੁਰ ਵਿੱਚ ਵੱਖ-ਵੱਖ ਸੂਬਿਆਂ ਤੋਂ ਬਹੁਤ ਪ੍ਰਵਾਸੀ ਕੰਮ ਕਰਨ ਲਈ ਆਏ ਸਨ ਪਰ ਲੌਕਡਾਊਨ ਦੌਰਾਨ ਸੂਬੇ ਵਿੱਚ ਫਸੇ ਹੋਏ ਸਨ। ਇਨ੍ਹਾਂ ਪ੍ਰਵਾਸੀ ਮਜ਼ਦੂਰ ਵਲੋਂ ਵਾਰ-ਵਾਰ ਪ੍ਰਸ਼ਾਸਨ ਤੋਂ ਇਨ੍ਹਾਂ ਨੂੰ ਘਰ ਵਾਪਸੀ ਲਈ ਮੰਗ ਕੀਤੀ ਜਾ ਰਹੀ ਸੀ ਤਾਂ ਜੋ ਇਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਕੋਈ ਹੱਲ ਮਿਲ ਸਕੇ। ਇਸੇ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਪੰਜਾਬ ਸਰਕਾਰ ਵਲੋਂ ਲਗਭਗ 70 ਪ੍ਰਵਾਸੀ ਮਜਦੂਰਾਂ ਨੂੰ ਉਨ੍ਹਾਂ ਦੇ ਘਰ ਵਾਪਸ ਭੇਜਿਆ ਗਿਆ। ਉਨ੍ਹਾਂ ਦਾ ਮੈਡੀਕਲ ਚੈਕਅੱਪ ਕੀਤਾ ਗਿਆ ਤੇ ਨਾਲ ਹੀ ਸੋਸ਼ਲ ਡਿਸਟੈਂਸਿੰਗ ਦਾ ਵੀ ਪੂਰਾ ਧਿਆਨ ਰੱਖਿਆ ਗਿਆ।
ਕੋਰੋਨਾ ਦਾ ਪ੍ਰਭਾਵ ਪੰਜਾਬ ਦੇ ਹਰੇਕ ਜਿਲ੍ਹੇ ‘ਤੇ ਪਿਆ ਹੈ ਗੁਰਦਾਸਪੁਰ ਵਿਚ ਇਸ ਦੇ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਜਿਲ੍ਹਾ ਗੁਰਦਾਸਪੁਰ ਵਿਚ ਹੁਣ ਤਕ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ 122 ਹੋ ਗਈ ਹੈ। ਇਨ੍ਹਾਂ ਵਿਚੋਂ ਜਿਆਦਾਤਰ ਮਰੀਜ਼ ਸ੍ਰੀ ਹਜੂਰ ਸਾਹਿਬ ਤੋਂ ਵਾਪਸ ਆਉਣ ਵਾਲੇ ਸ਼ਰਧਾਲੂ ਹਨ। ਕੋਰੋਨਾ ਪੀੜਤਾਂ ਦੀ ਗਿਣਤੀ ਵਧਣ ਕਾਰਨ ਲੋਕਾਂ ਅੰਦਰ ਡਰ ਵਧਦਾ ਜਾ ਰਿਹਾ ਹੈ।