710 new corona cases : ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਮੁੜ ਵਧਣ ਲੱਗੇ ਹਨ। ਅੱਜ ਵੀਰਵਾਰ ਨੂੰ ਕੋਰੋਨਾ ਦੇ 710 ਪਾਜ਼ੀਟਿਵ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮੋਹਾਲੀ ਤੋਂ 146 ਤੇ ਲੁਧਿਆਣਾ ਤੋਂ 98 ਮਾਮਲੇ ਸਾਹਮਣੇ ਆਏ। ਉਥੇ ਹੀ ਅੱਜ ਕੋਰੋਨਾ ਨਾਲ 19 ਲੋਕਾਂ ਦੀ ਮੌਤ ਹੋਈ। ਅੱਜ 497 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ। ਦੱਸਣਯੋਗ ਹੈ ਕਿ ਅੱਜ ਸੂਬੇ ਵਿੱਚ ਕੋਰੋਨਾ ਨਾਲ ਬਠਿੰਡਾ ਤੋਂ ਦੋ, ਗੁਰਦਾਸਪੁਰ ਤੋਂ ਇੱਕ, ਹੁਸ਼ਿਆਰਪੁਰ ਤੋਂ ਦੋ, ਜਲੰਧਰ ਤੋਂ ਪੰਜ, ਲੁਧਿਆਣਾ ਤੋਂ 2, ਮਾਨਸਾ ਤੋਂ ਇੱਕ, ਮੋਹਾਲੀ ਤੇ ਪਟਿਆਲਾ ਤੋਂ ਤਿੰਨ-ਤਿੰਨ ਮਰੀਜ਼ਾਂ ਨੇ ਦਮ ਤੋੜਿਆ।
ਜ਼ਿਕਰਯੋਗ ਹੈ ਕਿ ਅੱਜ ਦੇ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਪੂਰੇ ਪੰਜਾਬ ਵਿੱਚ ਕੋਰੋਨਾ ਦੇ 146346 ਮਾਮਲੇ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 135008 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਜਾ ਚੁੱਕੀ ਹੈ। ਅਜੇ ਵੀ ਸੂਬੇ ਵਿੱਚ 6724 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚੋਂ 136 ਮਰੀਜ਼ ਆਕਸੀਜਨ ਸੁਪੋਰਟ ‘ਤੇ ਹਨ, ਜਦਕਿ 13 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿੱਚ 4614 ਲੋਕਾਂ ਦੀ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 3015699 ਸੈਂਪਲ ਲਏ ਜਾ ਚੁੱਕੇ ਹਨ। ਅੱਜ ਵੀ 20455 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ ਹਨ। ਹਾਲਾਂਕਿ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਪਹਿਲਾਂ ਨਾਲੋਂ ਘੱਟ ਰਹੇ ਹਨ ਪਰ ਫਿਰ ਵੀ ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਇਸ ਮਹਾਮਾਰੀ ਤੋਂ ਆਪਣੇ ਬਚਾਅ ਲਈ ਅਪੀਲ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਸੂਬੇ ਵਿੱਚ ਕੋਰੋਨਾ ਦੇ 719 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿੱਚ ਜਲੰਧਰ ਤੋਂ 156, ਮੋਹਾਲੀ ਤੋਂ 149, ਤੇ ਲੁਧਿਆਣਾ ਤੋਂ 81 ਮਾਮਲੇ ਸਾਹਮਣੇ ਆਏ। ਉਥੇ ਹੀ ਕੋਰੋਨਾ ਨਾਲ 23 ਲੋਕਾਂ ਦੀ ਮੌਤ ਹੋਈ। ਇਸ ਤੋਂ ਇਲਾਵਾ 592 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ ਸੀ। ਦੱਸਣਯੋਗ ਹੈ ਕਿ ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਨੇ ਦਸਤਕ ਦੇਣ ਦੇ ਸੰਕੇਤ ਮਿਲ ਰਹੇ ਹਨ। ਸਿਹਤ ਮਹਿਕਮੇ ਵੱਲੋਂ ਜਾਰੀ ਅੰਕੜਿਆ ਨੂੰ ਮੁਤਾਬਕ ਹੁਣ ਤੱਕ ਕੋਰੋਨਾ ਨਾਲ ਹੋਈਆਂ ਮੌਤਾਂ ਵਿੱਚੋਂ 91% ਲੋਕ ਅਜਿਹੇ ਨੇ ਜਿੰਨਾਂ ਨੂੰ ਸ਼ੂਗਰ,ਬਲੱਡ ਪਰੇਸ਼ਰ ਜਾਂ ਫਿਰ ਕਿਸੇ ਹੋਰ ਰੋਗ ਨਾਲ ਪੀੜਤ ਸਨ। ਉਥਏ ਹੀ ਪੂਰੇ ਦੇਸ਼ ਵਿੱਚੋਂ ਸਭ ਤੋਂ ਜਿਆਦਾ ਸ਼ੂਗਰ ਅਤੇ ਬਲੱਡ ਪਰੈਸ਼ਰ ਦੇ ਮਰੀਜ਼ ਪੰਜਾਬ ਵਿੱਚ ਹਨ।