719 corona cases found : ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਮੁੜ ਵਧਣ ਲੱਗੇ ਹਨ। ਅੱਜ ਵੀਰਵਾਰ ਨੂੰ ਕੋਰੋਨਾ ਦੇ 719 ਪਾਜ਼ੀਟਿਵ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚ ਸਭ ਤੋਂ ਵੱਧ ਜਲੰਧਰ ਤੋਂ 156, ਮੋਹਾਲੀ ਤੋਂ 149, ਤੇ ਲੁਧਿਆਣਾ ਤੋਂ 81 ਮਾਮਲੇ ਸਾਹਮਣੇ ਆਏ। ਉਥੇ ਹੀ ਅੱਜ ਕੋਰੋਨਾ ਨਾਲ 23 ਲੋਕਾਂ ਦੀ ਮੌਤ ਹੋਈ। ਅੱਜ 592 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ। ਦੱਸਣਯੋਗ ਹੈ ਕਿ ਅੱਜ ਸੂਬੇ ਵਿੱਚ ਕੋਰੋਨਾ ਨਾਲ ਅੰਮ੍ਰਿਤਸਰ ਤੋਂ 2, ਬਠਿੰਡਾ ਤੋਂ ਇੱਕ, ਹੁਸ਼ਿਆਰਪੁਰ ਤੋਂ ਚਾਰ, ਜਲੰਧਰ ਤੋਂ ਸੱਤ, ਕਪੂਰਥਲਾ ਤੋਂ ਇੱਕ, ਲੁਧਿਆਣਾ ਤੋਂ ਤਿੰਨ, ਪਠਾਨਕੋਟ ਤੋਂ ਇੱਕ, ਪਟਿਆਲਾ ਤੋਂ ਦੋ ਅਤੇ ਰੋਪੜ ਤੋਂ ਦੋ ਮਾਮਲੇ ਸਾਹਮਣੇ ਆਏ।
ਜ਼ਿਕਰਯੋਗ ਹੈ ਕਿ ਅੱਜ ਦੇ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਪੂਰੇ ਪੰਜਾਬ ਵਿੱਚ ਕੋਰੋਨਾ ਦੇ 145667 ਮਾਮਲੇ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 134511 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਜਾ ਚੁੱਕੀ ਹੈ। ਅਜੇ ਵੀ ਸੂਬੇ ਵਿੱਚ 6561 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚੋਂ 137 ਮਰੀਜ਼ ਆਕਸੀਜਨ ਸੁਪੋਰਟ ‘ਤੇ ਹਨ, ਜਦਕਿ 13 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿੱਚ 4595 ਲੋਕਾਂ ਦੀ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 2995244 ਸੈਂਪਲ ਲਏ ਜਾ ਚੁੱਕੇ ਹਨ। ਅੱਜ ਵੀ 24562 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ ਹਨ। ਹਾਲਾਂਕਿ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਪਹਿਲਾਂ ਨਾਲੋਂ ਘੱਟ ਰਹੇ ਹਨ ਪਰ ਫਿਰ ਵੀ ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਇਸ ਮਹਾਮਾਰੀ ਤੋਂ ਆਪਣੇ ਬਚਾਅ ਲਈ ਅਪੀਲ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਸੂਬੇ ਵਿੱਚ ਕੋਰੋਨਾ ਦੇ 819 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮੋਹਾਲੀ ਤੋਂ 195, ਜਲੰਧਰ ਤੋਂ 95 ਤੇ ਲੁਧਿਆਣਾ ਤੋਂ 96 ਮਾਮਲੇ ਸਾਹਮਣੇ ਆਏ, ਉਥੇ ਹੀ 16 ਲੋਕਾਂ ਨੇ ਕੋਰੋਨਾ ਨਾਲ ਦਮ ਤੋੜਿਆ। ਇਸ ਤੋਂ ਇਲਾਵਾ 492 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ ਸੀ। ਦੱਸਣਯੋਗ ਹੈ ਕਿ ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਨੇ ਦਸਤਕ ਦੇਣ ਦੇ ਸੰਕੇਤ ਮਿਲ ਰਹੇ ਹਨ। ਸਿਹਤ ਮਹਿਕਮੇ ਵੱਲੋਂ ਜਾਰੀ ਅੰਕੜਿਆ ਨੂੰ ਮੁਤਾਬਕ ਹੁਣ ਤੱਕ ਕੋਰੋਨਾ ਨਾਲ ਹੋਈਆਂ ਮੌਤਾਂ ਵਿੱਚੋਂ 91% ਲੋਕ ਅਜਿਹੇ ਨੇ ਜਿੰਨਾਂ ਨੂੰ ਸ਼ੂਗਰ,ਬਲੱਡ ਪਰੇਸ਼ਰ ਜਾਂ ਫਿਰ ਕਿਸੇ ਹੋਰ ਰੋਗ ਨਾਲ ਪੀੜਤ ਸਨ। ਉਥਏ ਹੀ ਪੂਰੇ ਦੇਸ਼ ਵਿੱਚੋਂ ਸਭ ਤੋਂ ਜਿਆਦਾ ਸ਼ੂਗਰ ਅਤੇ ਬਲੱਡ ਪਰੈਸ਼ਰ ਦੇ ਮਰੀਜ਼ ਪੰਜਾਬ ਵਿੱਚ ਹਨ।