741 Corona cases found : ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਮੁੜ ਵਧਣ ਲੱਗੇ ਹਨ। ਅੱਜ ਵੀਰਵਾਰ ਨੂੰ ਕੋਰੋਨਾ ਦੇ 741 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਸਭ ਤੋਂ ਵੱਧ ਜਲੰਧਰ ਤੋਂ 143, ਮੋਹਾਲੀ ਤੋਂ 113 ਤੇ ਲਧਿਆਣਾ ਤੋਂ 92 ਲੋਕਾਂ ਦੀਆਂ ਰਿਪੋਰਟਾਂ ਕੋਰੋਨਾ ਪਾਜ਼ੀਟਿਵ ਪਾਈਆਂ ਗਈਆਂ। ਉਥੇ ਹੀ ਅੱਜ ਕੋਰੋਨਾ ਨਾਲ 15 ਲੋਕਾਂ ਦੀ ਮੌਤ ਹੋਈ, ਜਦਕਿ ਅੱਜ 664 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ। ਦੱਸਣਯੋਗ ਹੈ ਕਿ ਅੱਜ ਸੂਬੇ ਵਿੱਚ ਕੋਰੋਨਾ ਨਾਲ ਅੰਮ੍ਰਿਤਸਰ ਤੋਂ 2, ਜਲੰਧਰ ਤੋਂ 5, ਲੁਧਿਆਣਾ ਤੋਂ ਦੋ, ਮੋਹਾਲੀ ਤੋਂ 3, ਪਠਾਨਕੋਟ, ਪਟਿਆਲਾ ਤੇ ਸੰਗਰੂਰ ਤੋਂ ਇੱਕ-ਇੱਕ ਮਰੀਜ਼ ਨੇ ਦਮ ਤੋੜਿਆ।
ਜ਼ਿਕਰਯੋਗ ਹੈ ਕਿ ਅੱਜ ਦੇ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਪੂਰੇ ਪੰਜਾਬ ਵਿੱਚ ਕੋਰੋਨਾ ਦੇ 151538 ਮਾਮਲੇ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 138870 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਜਾ ਚੁੱਕੀ ਹੈ। ਅਜੇ ਵੀ ਸੂਬੇ ਵਿੱਚ 7888 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚੋਂ 157 ਮਰੀਜ਼ ਆਕਸੀਜਨ ਸੁਪੋਰਟ ‘ਤੇ ਹਨ, ਜਦਕਿ 16 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿੱਚ 4780 ਲੋਕਾਂ ਦੀ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 3181773 ਸੈਂਪਲ ਲਏ ਜਾ ਚੁੱਕੇ ਹਨ। ਅੱਜ ਵੀ 25006 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ ਹਨ।
ਦੱਸਣਯੋਗ ਹੈ ਕਿ ਪੰਜਾਬ ‘ਚ ਦੂਜੀ ਲਹਿਰ ਦੇ ਖਦਸ਼ੇ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਰੇ ਕਸਬਿਆਂ ਅਤੇ ਸ਼ਹਿਰਾਂ ‘ਚ ਰਾਤ ਦੇ ਕਰਫਿਊ ਨੂੰ ਦੁਬਾਰਾ ਲਾਗੂ ਕਰਨ ਸਮੇਤ ਰਾਜ ‘ਚ ਕਈ ਨਵੇਂ ਪਾਬੰਦੀਆਂ ਲਗਾਉਣ ਦੇ ਆਦੇਸ਼ ਦਿੱਤੇ ਹਨ। 1 ਦਸੰਬਰ ਤੋਂ ਮਾਸਕ ਨਾ ਪਹਿਨਣ ਜਾਂ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਜੁਰਮਾਨਾ 1000 ਰੁਪਏ ਕਰ ਦਿੱਤਾ ਗਿਆ ਹੈ। ਰਾਤ ਦੇ ਕਰਫਿਊ ਦਾ ਸਮਾਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ। ਉਥੇ ਹੀ ਨਾਈਟ ਕਰਫਿਊ ਵੀ ਇੱਕ ਦਸੰਬਪਰ ਤੋਂ ਹੀ ਲਾਗੂ ਕੀਤਾ ਜਾਵੇਗਾ।