ਜਿਲ੍ਹਾ ਲੁਧਿਆਣਾ ਵਿਚ ਜਬਰ -ਜਨਾਹ ਦੀਆਂ ਘਟਨਾਵਾਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ। ਲੋਕਾਂ ਦੇ ਮਨਾਂ ਵਿਚ ਕਾਨੂੰਨ ਦਾ ਖੌਫ ਖਤਮ ਹੁੰਦਾ ਜਾ ਰਿਹਾ ਹੈ।
ਰਾਏਕੋਟ ਰੋਡ ‘ਤੇ ਸਥਿਤ ਇਕ ਪਿੰਡ ਵਿਚ ਅੱਠ ਸਾਲਾ ਬੱਚੀ ਨਾਲ ਉਸੇ ਹੀ ਪਿੰਡ ਦੇ 30 ਸਾਲਾ ਨੌਜਵਾਨ ਨੇ ਜਬਰ ਜਨਾਹ ਕੀਤਾ। ਉਸਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਉਣਾ ਪਿਆ। ਬੱਸ ਸਟੈਂਡ ਦੀ ਪੁਲਿਸ ਚੌਕੀ ਇੰਚਾਰਜ ਸਬ ਇੰਸਪੈਕਟਰ ਕਮਲਦੀਪ ਕੌਰ ਨੇ ਦੱਸਿਆ ਕਿ ਦੋਸ਼ੀ ਛੋਟੀ ਲੜਕੀ ਨੂੰ ਖੇਡਣ ਦੇ ਬਹਾਨੇ ਆਪਣੇ ਘਰ ਲੈ ਗਿਆ ਅਤੇ ਉਥੇ ਉਸ ਨਾਲ ਜਬਰ ਜਨਾਹ ਕੀਤਾ। ਲੜਕੀ ਦੀ ਚੀਕ ਸੁਣ ਕੇ ਜਦੋਂ ਉਸਦੀ ਮਾਂ ਉਥੇ ਪਹੁੰਚੀ ਤਾਂ ਦੋਸ਼ੀ ਉਸ ਨੂੰ ਵੇਖ ਕੇ ਭੱਜ ਗਏ।
ਲੜਕੀ ਦੀ ਮਾਂ ਨੇ ਪੰਚਾਇਤ ਨੂੰ ਸਾਰੀ ਗੱਲ ਦੱਸੀ ਅਤੇ ਪੰਚਾਇਤ ਨੇ ਫਿਰ ਪੁਲਿਸ ਨੂੰ ਸੂਚਿਤ ਕੀਤਾ। ਲੜਕੀ ਨੂੰ ਗੰਭੀਰ ਹਾਲਤ ਵਿਚ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ ਅਤੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਕੇਸ ਦੇ ਮੁਲਜ਼ਮਾਂ ਦੀ ਭਾਲ ਜਾਰੀ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਮਾਮਲੇ ਵਿਚ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਬਾਰੇ ਜਦ ਪੀੜਤ ਲੜਕੀ ਨਾਲ ਗੱਲ ਕੀਤੀ ਗਈ ਤਾਂ ਡਰੀ ਸਹਿਮੀ ਲੜਕੀ ਜ਼ਿਆਦਾ ਨਹੀਂ ਬੋਲ ਪਾਈ ਪਰ ਸਿਰਫ ਇੰਨਾ ਦੱਸਿਆ ਕਿ ਉਸ ਨਾਲ ਗਲਤ ਹੋਇਆ ਹੈ। ਜਾਣਕਾਰੀ ਦਿੰਦੇ ਬੱਸ ਅੱਡਾ ਚੌਂਕੀ ਇੰਚਾਰਜ ਮੈਡਮ ਕੰਵਲਦੀਪ ਕੌਰ ਨੇ ਦੱਸਿਆ ਕਿ ਪੀੜਿਤ ਲੜਕੀ ਦਾ ਮੈਡੀਕਲ ਟੈਸਟ ਕਰਵਾਇਆ ਗਿਆ ਹੈ ਤੇ ਲੜਕੀ ਦੇ ਬਿਆਨਾਂ ਤੇ ਪਰਚਾ ਦਰਜ ਕਰ ਲਿਆ ਗਿਆ ਹੈ।