819 new corona cases : ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਮੁੜ ਵਧਣ ਲੱਗੇ ਹਨ। ਅੱਜ ਵੀਰਵਾਰ ਨੂੰ ਕੋਰੋਨਾ ਦੇ 819 ਪਾਜ਼ੀਟਿਵ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮੋਹਾਲੀ ਤੋਂ 195, ਜਲੰਧਰ ਤੋਂ 95 ਤੇ ਲੁਧਿਆਣਾ ਤੋਂ 96 ਮਾਮਲੇ ਸਾਹਮਣੇ ਆਏ। ਉਥੇ ਹੀ ਅੱਜ ਕੋਰੋਨਾ ਨਾਲ 16 ਲੋਕਾਂ ਦੀ ਮੌਤ ਹੋਈ। ਅੱਜ 492 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ। ਦੱਸਣਯੋਗ ਹੈ ਕਿ ਅੱਜ ਸੂਬੇ ਵਿੱਚ ਕੋਰੋਨਾ ਨਾਲ ਬਠਿੰਡਾ ਤੋਂ ਇੱਕ, ਬਠਿੰਡਾ ਤੋਂ 2, ਫਿਰੋਜ਼ਪੁਰ ਤੋਂ ਇੱਕ, ਹੁਸ਼ਿਆਰਪੁਰ ਤੋਂ ਇੱਕ, ਜਲੰਧਰ ਤੋਂ ਚਾਰ, ਲੁਧਿਆਣਾ ਤੋਂ ਇੱਕ, ਮਾਨਸਾ ਤੋਂ ਦੋ, ਮੋਹਾਲੀ ਤੋਂ ਤਿੰਨ, ਮੁਕਤਸਰ ਸਾਹਿਬ ਤੋਂ ਇੱਕ ਤੇ ਪਟਿਆਲਾ ਤੋਂ ਇੱਕ ਮਰੀਜ਼ ਨੇ ਦਮ ਤੋੜਿਆ।
ਜ਼ਿਕਰਯੋਗ ਹੈ ਕਿ ਅੱਜ ਦੇ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਪੂਰੇ ਪੰਜਾਬ ਵਿੱਚ ਕੋਰੋਨਾ ਦੇ 144995 ਮਾਮਲੇ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 133919 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਜਾ ਚੁੱਕੀ ਹੈ। ਅਜੇ ਵੀ ਸੂਬੇ ਵਿੱਚ 6504 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚੋਂ 141 ਮਰੀਜ਼ ਆਕਸੀਜਨ ਸੁਪੋਰਟ ‘ਤੇ ਹਨ, ਜਦਕਿ 12 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿੱਚ 4572 ਲੋਕਾਂ ਦੀ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 2970682 ਸੈਂਪਲ ਲਏ ਜਾ ਚੁੱਕੇ ਹਨ। ਅੱਜ ਵੀ 24300 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ ਹਨ। ਹਾਲਾਂਕਿ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਪਹਿਲਾਂ ਨਾਲੋਂ ਘੱਟ ਰਹੇ ਹਨ ਪਰ ਫਿਰ ਵੀ ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਇਸ ਮਹਾਮਾਰੀ ਤੋਂ ਆਪਣੇ ਬਚਾਅ ਲਈ ਅਪੀਲ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਸੂਬੇ ਵਿੱਚ ਕੋਰੋਨਾ ਦੇ 792 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਅਤੇ ਕੋਰੋਨਾ ਨਾਲ 16 ਲੋਕਾਂ ਦੀ ਮੌਤ ਹੋਈ। ਇਸ ਤੋਂ ਇਲਾਵਾ 510 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ ਸੀ। ਦੱਸਣਯੋਗ ਹੈ ਕਿ ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਨੇ ਦਸਤਕ ਦੇਣ ਦੇ ਸੰਕੇਤ ਮਿਲ ਰਹੇ ਹਨ। ਸਿਹਤ ਮਹਿਕਮੇ ਵੱਲੋਂ ਜਾਰੀ ਅੰਕੜਿਆ ਨੂੰ ਮੁਤਾਬਕ ਹੁਣ ਤੱਕ ਕੋਰੋਨਾ ਨਾਲ ਹੋਈਆਂ ਮੌਤਾਂ ਵਿੱਚੋਂ 91% ਲੋਕ ਅਜਿਹੇ ਨੇ ਜਿੰਨਾਂ ਨੂੰ ਸ਼ੂਗਰ,ਬਲੱਡ ਪਰੇਸ਼ਰ ਜਾਂ ਫਿਰ ਕਿਸੇ ਹੋਰ ਰੋਗ ਨਾਲ ਪੀੜਤ ਸਨ। ਉਥਏ ਹੀ ਪੂਰੇ ਦੇਸ਼ ਵਿੱਚੋਂ ਸਭ ਤੋਂ ਜਿਆਦਾ ਸ਼ੂਗਰ ਅਤੇ ਬਲੱਡ ਪਰੈਸ਼ਰ ਦੇ ਮਰੀਜ਼ ਪੰਜਾਬ ਵਿੱਚ ਹਨ।