890 cases of Corona : ਪੰਜਾਬ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਦਰਜ ਕੀਤੀ ਗਿਰਾਵਟ ਤੋਂ ਬਾਅਦ ਭਾਵੇਂ ਲੌਕਡਾਊਨ ਖੋਲ੍ਹ ਦਿੱਤਾ ਗਿਆ ਹੈ ਅਤੇ ਸੂਬੇ ਦੇ ਲੋਕਾਂ ’ਤੇ ਲਗਾਈਆਂ ਗਈਆਂ ਪਾਬੰਦੀਆਂ ਕਾਫੀ ਹੱਦ ਤੱਕ ਹਟਾ ਦਿੱਤੀਆਂ ਗਈਆਂ ਹਨ ਪਰ ਫਿਰ ਵੀ ਅਜੇ ਇਸ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਸੂਬੇ ਵਿੱਚ ਕੋਰੋਨਾ ਦੇ 890 ਪਾਜ਼ੀਟਿਵ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ, ਜਿਨ੍ਹਾਂ ਵਿੱਚੋਂ ਵੱਧ ਮੋਹਾਲੀ ਤੋਂ 125 ਮਾਮਲੇ ਦਰਜ ਕੀਤੇ ਗਏ। ਇਸ ਤੋਂ ਇਲਾਵਾ ਗੁਰਦਾਸਪੁਰ ਤੋਂ 109 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ। ਸੂਬੇ ਵਿੱਚ ਕੋਰੋਨਾ ਨਾਲ ਅੱਜ 25 ਲੋਕਾਂ ਦੀ ਕੋਰੋਨਾ ਨਾਲ ਜਾਨ ਚਲੀ ਗਈ। ਉਥੇ ਹੀ ਸੂਬੇ ’ਚ 1234 ਮਰੀਜ਼ਾਂ ਨੂੰ ਠੀਕ ਹੋਣ ’ਤੇ ਘਰਾਂ ਲਈ ਰਵਾਨਾ ਕੀਤਾ ਗਿਆ।
ਅੱਜ ਸੂਬੇ ਵਿੱਚ ਕੋਰੋਨਾ ਨਾਲ ਜਲੰਧਰ ’ਚ 4, ਅੰਮ੍ਰਿਤਸਰ ’ਚ 3, ਗੁਰਦਾਸਪੁਰ ’ਚ 3, ਲੁਧਿਆਣਾ ’ਚ 3, ਪਟਿਆਲਾ ’ਚ 3, ਹੁਸ਼ਿਆਰਪੁਰ ਚ 2, ਸੰਗਰੂਰ ’ਚ 2, ਤਰਨਤਾਰਨ ’ਚ 2, ਫਤਿਹਗੜ੍ਹ ਸਾਹਿਬ ’ਚ 1, ਕਪੂਰਥਲਾ ’ਚ 1 ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਇੱਕ ਮਰੀਜ਼ ਨੇ ਦਮ ਤੋੜਿਆ। ਉਥੇ ਹੀ ਪਟਿਆਲਾ ਵਿੱਚ ਲੁਧਿਆਣਾ ਵਿੱਚ ਦੋ, ਫਰੀਦਕੋਟ ਵਿੱਚ ਦੋ, ਪਟਿਆਲਾ ਵਿੱਚ ਦੋ ਅਤੇ ਅੰਮ੍ਰਿਤਸਰ ਵਿੱਚ ਇੱਕ ਮਰੀਜ਼ ਦੀ ਹਾਲਤ ਗੰਭੀਰ ਹੋਣ ਦੇ ਚੱਲਦਿਆਂ ਵੈਂਟੀਲੇਟਰ ‘ਤੇ ਰਖਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਹੁਣ ਤੱਕ ਪੂਰੇ ਪੰਜਾਬ ਵਿੱਚ 123317 ਮਾਮਲੇ ਕੋਰੋਨਾ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 109767 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਜਾ ਚੁੱਕੀ ਹੈ। ਅਜੇ ਵੀ ਸੂਬੇ ਵਿੱਚ 9752 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚੋਂ 194 ਮਰੀਜ਼ਾਂ ਨੂੰ ਆਕਸੀਜਨ ਦਿੱਤੀ ਜਾ ਰਹੀ ਹੈ, ਜਦਕਿ 45 ਮਰੀਜ਼ਾਂ ਦੀ ਹਾਲਤ ਬਹੁਤ ਹੀ ਗੰਭੀਰ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿੱਚ 3798 ਲੋਕਾਂ ਦੀ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 2117713 ਸੈਂਪਲ ਲਏ ਜਾ ਚੁੱਕੇ ਹਨ। ਅੱਜ ਵੀ 33159 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ ਹਨ। ਹਾਲਾਂਕਿ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਪਹਿਲਾਂ ਨਾਲੋਂ ਘੱਟ ਰਹੇ ਹਨ ਪਰ ਫਿਰ ਵੀ ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਇਸ ਮਹਾਮਾਰੀ ਤੋਂ ਆਪਣੇ ਬਚਾਅ ਲਈ ਅਪੀਲ ਕੀਤੀ ਜਾ ਰਹੀ ਹੈ।