9 Corona Cases from Fatehgarh Sahib : ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਿਆਂ ਵਿਚ ਫਤਿਹਗੜ੍ਹ ਸਾਹਿਬ ਤੋਂ ਕੋਰੋਨਾ ਦੇ 9 ਅਤੇ ਭਵਾਨੀਗੜ੍ਹ ਤੋਂ ਇਕ ਮਹਿਲਾ ਬੈਂਕ ਮੁਲਾਜ਼ਮ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਫਤਿਹਗੜ੍ਹ ਸਾਹਿਬ ਵਿਚ ਕੋਰੋਨਾ ਦੇ 9 ਪਾਜ਼ੀਟਿਵ ਮਾਮਲੇ ਸਾਹਮਣੇ ਆੇ ਹਨ। ਇਨ੍ਹਾਂ ਨਵੇਂ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਦੋ ਮਾਮਲੇ ਜਖਵਾਲੀ ਤੋਂ, ਤਿੰਨ ਮਾਮਲੇ ਪਿੰਡ ਪੋਲਾ ’ਚੋਂ, ਤੇ ਇਕ ਮਾਮਲਾ ਪਿੰਡ ਬਧੋਛੀ ਤੋਂ ਸਾਹਮਣੇ ਆਇਆ ਹੈ। ਇਹ ਸਾਰੇ ਮਾਮਲੇ ਪਹਿਲਾਂ ਤੋਂ ਹੀ ਪਾਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ਵਾਲੇ ਹਨ। ਇਨ੍ਹਾਂ ਤੋਂ ਇਲਾਵਾ ਅਮਲੋਹ ਅਤੇ ਚਨਾਰਥਲ ਰਹਿਣ ਵਾਲੇ ਦੋ ਐਨਆਰਆਈਜ਼ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ, ਜੋਕਿ ਕੀਨੀਆ ਤੋਂ ਪੰਜਾਬ ਪਰਤੇ ਸਨ।
ਉਨ੍ਹਾਂ ਅੱਗੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦਾ ਰਹਿਣ ਵਾਲਾ ਇਕ ਵਿਅਕਤੀ ਐਕਸੀਡੈਂਟ ਹੋਣ ਕਾਰਨ ਚੰਡੀਗੜ੍ਹ ਹਸਪਤਾਲ ਵਿਚ ਦਾਖਲ ਸੀ, ਉਸ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਜ਼ਿਲੇ ਵਿਚ ਹੁਣ ਕੁਲ ਕੋਰੋਨਾ ਪਾਜ਼ਿਚਵ ਮਾਮਲਿਆਂ ਦੀ ਗਿਣਤੀ 120 ਹੋ ਗਈ ਹੈ। ਜਿਨ੍ਹਾਂ ਵਿਚੋਂ ਹੁਣ 25 ਮਾਮਲੇ ਸਰਗਰਮ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾਹੈ। ਇਸ ਤੋਂ ਇਲਾਵਾ ਜ਼ਿਲੇ ਵਿਚ ਹੁਣ ਤੱਕ 9693 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 933 ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ। ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ ਜ਼ਿਲੇ ਵਿਚ 96 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।
ਉਧਰ ਭਵਾਨੀਗੜ੍ਹ ਵਿਚ ਨਵੀਂ ਅਨਾਜ ਮੰਡੀ ਦੇ ਨੇੜੇ ਸਥਿਤ ਐਚਡੀਐਫਸੀ ਬੈਂਕ ਵਿਚ ਇਕ ਮਹਿਲਾ ਕਰਮਚਾਰੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਿਸ ਦੇ ਚੱਲਦਿਆਂ ਬੁੱਧਵਾਰ ਤੋਂ ਬੈਂਕ ਦੀ ਇਸ ਬ੍ਰਾਂਚ ਨੂੰ ਤਿੰਨ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅੱਜ ਸਿਹਤ ਵਿਭਾਗ ਵੱਲੋਂ ਉਕਤ ਬੈਂਕ ਬ੍ਰਾਂਚ ਦੇ ਮੈਨੇਜਰ ਸਣੇ ਸਮੂਹ ਮੁਲਾਜ਼ਮਾਂ ਦੇ ਸੈਂਪਲ ਵੀ ਲਏ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਲਵਦੀਪ ਕੌਰ ਨਾਂ ਦੀ ਇਹ ਕਰਮਚਾਰੀ ਗਹਿਲਾਂ ਦੀ ਰਹਿਣ ਵਾਲੀ ਹੈ। ਇਹ ਮੁਲਾਜ਼ਮ ਬੈਂਕ ਵਿਚ ਪਬਲਿਕ ਡੀਲਿੰਗ ਨਹੀਂ ਕਰਦੀ ਹੈ।