ਮੈਕਸੀਕੋ ਦੇ ਗੁਆਨਾਜੁਆਤੋ ਵਿਚ ਇਕ ਬਾਰ ਵਿਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿਚ 9 ਲੋਕਾਂ ਦੀ ਮੌਤ ਹੋ ਗਈ ਤੇ 2 ਜ਼ਖਮੀ ਦੱਸੇ ਜਾ ਰਹੇ ਹਨ। ਹਮਲੇ ਵਿਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਗੁਆਨਾਜੁਆਤੋ ਇਨ੍ਹੀਂ ਦਿਨੀਂ ਕਾਰਟਲ ਹਿੰਸਾ ਤੋਂ ਪੀੜਤ ਹੈ। ਡਰੱਗ ਮਾਫੀਆਂ ਵਿਚ ਇਥੇ ਆਪਸੀ ਵਿਵਾਦ ਦੇ ਮਾਮਲੇ ਅਕਸਰ ਦੇਖੇ ਜਾ ਰਹੇ ਹਨ।
ਮਿਲੀ ਜਾਣਕਾਰੀ ਮੁਤਾਬਕ ਗੋਲੀਬਾਰੀ ਵਿਚ ਮਰਨ ਵਾਲਿਆਂ ਵਿਚ 5 ਪੁਰਸ਼ ਤੇ 4 ਔਰਤਾਂ ਸ਼ਾਮਲ ਹਨ। ਜਿਹੜੇ ਦੋ ਲੋਕ ਜ਼ਖਮੀ ਹਨ, ਉਹ ਵੀ ਔਰਤਾਂ ਹਨ। ਜ਼ਖਮੀਆਂ ਦੀ ਹਾਲਤ ਗੰਭੀਰ ਹੈ। ਹਮਲਾਵਰਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਦੇ ਸੰਘੀ ਅਧਿਕਾਰੀਆਂ ਦੀਆਂ ਇਕਾਈਆਂ ਦੇ ਨਾਲ-ਨਾਲ ਨੈਸ਼ਨਲ ਗਾਰਡ ਨੂੰ ਵੀ ਇਸ ਮਾਮਲੇ ਦੀ ਜਾਂਚ ਵਿਚ ਸ਼ਾਮਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਡੇਰਾ ਪ੍ਰੇਮੀ ਕਤਲਕਾਂਡ ‘ਚ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਗੋਲਡੀ ਬਰਾੜ ਗੈਂਗ ਦੇ 3 ਸ਼ੂਟਰ ਕੀਤੇ ਗ੍ਰਿਫਤਾਰ
ਘਟਨਾ ਵਾਲੀ ਥਾਂ ‘ਤੇ ਦੋ ਪੋਸਟਰ ਵੀ ਛੱਡੇ ਗਏ ਜੋ ਕਿ ਅਪਰਾਧਿਕ ਗਰੁੱਪ ਵੱਲ ਇਸ਼ਾਰਾ ਕਰਦੇ ਹਨ। ਗੁਆਨਾਜੁਆਤੋ ਜੋ ਕਿ ਉਦਯੋਗਿਕ ਕੇਂਦਰ ਹੈ ਇਥੇ ਪਿਛਲੇ ਮਹੀਨੇ ਇਰਾਪੁਆਟੋ ਸ਼ਹਿਰ ਵਿਚ ਇਕ ਬਾਰ ਵਿਚ 12 ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ ਸਤੰਬਰ ਮਹੀਨੇ ਵਿਚ ਗੋਲੀਬਾਰੀ ਵਿਚ 10 ਲੋਕਾਂ ਦੀ ਮੌਤ ਹੋਈ ਸੀ।
ਵੀਡੀਓ ਲਈ ਕਲਿੱਕ ਕਰੋ -: