ਹਰਿਆਣਾ ਵਿੱਚ 90 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਐੱਚਸੀਐੱਸ ਅਧਿਕਾਰੀ ਅਨਿਲ ਨਾਗਰ ਨੂੰ ਸਰਕਾਰ ਵੱਲੋਂ ਬਰਖਾਸਤ ਕਰ ਦਿੱਤਾ ਗਿਆ ਹੈ। ਵਿਜੀਲੈਂਸ ਨੇ ਕੁਝ ਦਿਨ ਪਹਿਲਾਂ ਅਨਿਲ ਨਾਗਰ ਨੂੰ 90 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ।
ਉਸ ‘ਤੇ ਇਲਜ਼ਾਮ ਹੈ ਕਿ ਉਸ ਨੇ ਮੈਡੀਕਲ ਅਫਸਰ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਵਿੱਚ ਖਾਲੀ ਸ਼ੀਟ ਖੁਦ ਭਰਨ ਦੇ ਬਦਲੇ 90 ਲੱਖ ਰੁਪਏ ਦੀ ਰਿਸ਼ਵਤ ਲਈ ਸੀ।
ਇਸ ਮਾਮਲੇ ਵਿੱਚ ਵਿਜੀਲੈਂਸ ਨੇ ਦੋ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ। ਡੈਂਟਲ ਸਰਜਨ ਦੀ ਭਰਤੀ ਲਈ ਇਹ ਪ੍ਰੀਖਿਆ 26 ਸਤੰਬਰ ਨੂੰ ਰੱਖੀ ਗਈ ਸੀ। ਇਸ ਮਾਮਲੇ ਵਿੱਚ ਵਿਜੀਲੈਂਸ ਨੇ 17 ਨਵੰਬਰ ਨੂੰ ਐਫ.ਆਈ.ਆਰ. ਵਿਜੀਲੈਂਸ ਦੀ ਟੀਮ ਨੇ ਭਿਵਾਨੀ ਦੇ ਰਹਿਣ ਵਾਲੇ ਨਵੀਨ ਕੁਮਾਰ ਨੂੰ 20 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਨਵੀਨ ਤੋਂ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਟੀਮ ਨੇ ਹੋਰ ਸਬੂਤ ਇਕੱਠੇ ਕਰਦੇ ਹੋਏ ਅਸ਼ਵਨੀ ਸ਼ਰਮਾ ਨੂੰ ਝੱਜਰ ਤੋਂ ਗ੍ਰਿਫਤਾਰ ਕਰ ਲਿਆ। ਉਸ ਦੇ ਘਰ ਦੀ ਤਲਾਸ਼ੀ ਦੌਰਾਨ ਇੱਕ ਕਰੋੜ 7 ਲੱਖ 97 ਹਜ਼ਾਰ ਰੁਪਏ ਬਰਾਮਦ ਹੋਏ। ਇਸ ਤੋਂ ਬਾਅਦ ਜਾਂਚ ਵਿੱਚ ਅਨਿਲ ਨਾਗਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਕਿਸਾਨਾਂ ਦੀ ਮੀਟਿੰਗ ‘ਚ ਪਹੁੰਚੀ ਅਮਿਤ ਸ਼ਾਹ ਦੀ ਚਿੱਠੀ, 9 ਦਸੰਬਰ ਦੇ ਨੇੜੇ ਖਤਮ ਹੋ ਸਕਦਾ ਹੈ ਅੰਦੋਲਨ