93 new cases of corona found : ਚੰਡੀਗੜ੍ਹ : ਕੋਰੋਨਾ ਮਹਾਮਾਰੀ ਦੇ ਮਾਮਲੇ ਹੁਣ ਕਾਫੀ ਘਟਨੇ ਸ਼ੁਰੂ ਹੋ ਗਏ ਹਨ। ਅੱਜ ਸ਼ਹਿਰ ਵਿੱਚ ਕੋਰੋਨਾ ਦੇ 93 ਨਵੇਂ ਮਾਮਲੇ ਸਾਹਮਣੇ ਆਏ। ਉਥੇ ਹੀ ਅੱਜ ਕੋਰੋਨਾ ਨਾਲ ਦੋ ਮੌਤਾਂ ਹੋਈਆਂ, ਜਿਨ੍ਹਾਂ ਵਿਚੋਂ ਸੈਕਟਰ 21 ਦੇ ਰਹਿਣ ਵਾਲਾ 66 ਸਾਲਾ ਬਜ਼ੁਰਗ ਅਤੇ ਡੱਡੂਮਾਜਰਾ ਕਾਲੋਨੀ ਦਾ 60 ਸਾਲਾ ਬਜ਼ੁਰਗ ਸ਼ਾਮਲ ਸਨ। ਦੋਵੇਂ ਮਰੀਜ਼ ਪਹਿਲਾਂ ਤੋਂ ਹੀ ਹੋਰ ਬੀਮਾਰੀਆਂ ਤੋਂ ਵੀ ਪੀੜਤ ਸਨ। ਇਸ ਦੇ ਨਾਲ ਹੀ 84 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਤੋਂ ਛੁੱਟੀ ਦੇ ਦਿੱਤੀ ਗਈ। ਹੁਣ ਤੱਕ ਚੰਡੀਗੜ੍ਹ ਵਿੱਚ ਕੋਰੋਨਾ ਦੇ 15636 ਮਾਮਲੇ ਪਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 14381 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ ਇਸ ਦੇ 1009 ਮਾਮਲੇ ਐਕਟਿਵ ਹਨ। ਉਥੇ ਹੀ 246 ਲੋਕਾਂ ਨੇ ਇਸ ਮਹਾਮਾਰੀ ਕਾਰਨ ਆਪਣੀ ਜਾਨ ਗੁਆਈ।
ਮਿਲੀ ਜਾਣਕਾਰੀ ਮੁਤਾਬਕ ਅੱਜ ਪਾਜ਼ੀਟਿਵ ਪਾਏ ਗਏ ਮਾਮਲੇ ਸੈਕਟਰ-7, ਸੈਕਟਰ-8, ਸੈਕਟਰ-12, ਸੈਕਟਰ-14, ਸੈਕਟਰ-15, ਸੈਕਟਰ-18, ਸੈਕਟਰ-19, ਸੈਕਟਰ-20, ਸੈਕਟਰ-21, ਸੈਕਟਰ-22, ਸੈਕਟਰ-23, ਸੈਕਟਰ-24, ਸੈਕਟਰ-25, ਸੈਕਟਰ-26, ਸੈਕਟਰ-27, ਸੈਕਟਰ-30, ਸੈਕਟਰ-32, ਸੈਕਟਰ-33, ਸੈਕਟਰ-34, ਸੈਕਟਰ-35, ਸੈਕਟਰ-36, ਸੈਕਟਰ-27, ਸੈਕਟਰ-38, ਸੈਕਟਰ-39, ਸੈਕਟਰ-40, ਸੈਕਟਰ-44, ਸੈਕਟਰ-4, ਸੈਕਟਰ-46, ਸੈਕਟਰ-47, ਸੈਕਟਰ-49, ਸੈਕਟਰ-50, ਸੈਕਟਰ-51, ਸੈਕਟਰ-63, ਡੱਡੂਮਾਜਰਾ, ਧਨਾਸ, ਫੈਦਾਂ, ਖੁੱਡਾ ਅਲੀਸ਼ੇਰ, ਮਲੋਆ, ਮਨੀ ਮਾਜਰਾ, ਪੀਜੀਆਈ ਕੈਂਪਸ, ਰਾਮ ਦਰਬਾਰ ਤੇ ਸਾਰੰਗਪੁਰ ਤੋਂ ਸਾਹਮਣੇ ਆਏ। ਇਨ੍ਹਾਂ ਵਿੱਚ 50 ਮਰਦ ਅਤੇ 43 ਔਰਤਾਂ ਸ਼ਾਮਲ ਹਨ।
ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ ਯੂਟੀ ’ਚ 121484 ਲੋਕਾਂ ਦੇ ਰੈਪਿਡ ਐਂਟੀਜਨ ਸੈਂਪਲ ਲਏ ਗਏ। ਹੁਣ ਤੱਕ ਸ਼ਹਿਰ ਵਿੱਚੋਂ 105136 ਲੋਕਾਂ ਦੇ ਕੋਵਿਡ-19 ਦੇ ਰੈਪਿਡ ਐਂਟੀਜਨ ਟੈਸਟ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 105136 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ। ਉਥੇ ਹੀ ਹੁਣ ਤੱਕ ਸ਼ਹਿਰ ਵਿੱਚ 15636 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਨ੍ਹਾਂ ਵਿੱਚੋਂ 712 ਸੈਂਪਲ ਰਿਜੈਕਟ ਹੋਏ ਹਨ, ਜਦਕਿ 96 ਸੈਂਪਲਾਂ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ। ਵਰਲਡ ਹੈਲਥ ਆਰਗੇਨਾਈਜ਼ੇਸ਼ਨ (WHO) ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੂਰੀ ਦੁਨੀਆ ਵਿੱਚ ਹੁਣ ਤੱਕ ਕੋਰੋਨਾ ਦੇ 5,45,16,399 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 1,30.590 ਮੌਤਾਂ ਹੋ ਚੁੱਕੀਆਂ ਹਨ, ਜਦਕਿ ਭਾਰਤ ਵਿੱਚ 87,28,795 ਪਾਜ਼ੀਟਿਵ ਮਾਮਲੇ ਮਿਲੇ ਹਨ ਤੇ ਹੁਣ ਤੱਕ 1,28,686 ਮੌਤਾਂ ਹੋ ਚੁੱਕੀਆਂ ਹਨ।