ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ ਜਿਸ ਪਿੱਛੋਂ ਸਾਰੀਆਂ ਪਾਰਟੀਆਂ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਵਿੱਚ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ 9ਵੀਂ ਸੂਚੀ ਜਾਰੀ ਕਰ ਦਿੱਤੀ, ਜਿਸ ਵਿੱਚ ਪੰਜ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ।
ਦੱਸ ਦੇਈਏ ਕਿ ਬੀਤੇ ਦਿਨ ਚੋਣ ਕਮਿਸ਼ਨ ਵੱਲੋਂ ਪੰਜਾਬ ਸਣੇ ਪੰਜ ਰਾਜਾਂ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ। ਜਿਵੇਂ ਹੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਇਆ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਆਮ ਆਦਮੀ ਚੋਣਾਂ ਲਈ ਤਿਆਰ ਹੈ।
ਹਾਲਾਂਕਿ ਅਜੇ ਤੱਕ ਪਾਰਟੀ ਨੇ ਪੰਜਾਬ ਵਿੱਚ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਹੈ, ਪਰ ਹੁਣ ਜਦੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ ਤਾਂ ਉਮੀਦ ਹੈ ਕਿ ਕੇਜਰੀਵਾਲ ਜਲਦ ਹੀ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਦਾ ਐਲਾਨ ਕਰ ਦੇਣਗੇ। ਅਜੇ ਤੱਕ ਪੰਜਾਬ ਦੇ ਪਾਰਟੀ ਸੂਬਾ ਪ੍ਰਧਾਨ ਭਗਵੰਤ ਮਾਨ ਦੇ ਹੀ ਸੀ.ਐੱਮ. ਚਿਹਰਾ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸ ਦੇਈਏ ਕਿ ਪੰਜਾਬ, ਗੋਆ ਅਤੇ ਉਤਰਾਖੰਡ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ। 14 ਫਰਵਰੀ ਨੂੰ ਪੰਜਾਬ, ਗੋਆ ਅਤੇ ਉਤਰਾਖੰਡ ਵਿੱਚ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਇਸ ਦੌਰਾਨ ਚੋਣ ਕਮਿਸ਼ਨ ਨੇ ਇੱਕ ਵੱਡਾ ਫੈਸਲਾ ਲਿਆ ਹੈ, ਦਰਅਸਲ ਅੱਜ ਤੋਂ 15 ਜਨਵਰੀ ਤੱਕ ਚੋਣ ਕਮਿਸ਼ਨ ਨੇ ਪੈਦਲ ਯਾਤਰਾ, ਰੋਡ ਸ਼ੋਅ, ਰੈਲੀ, ਸਾਈਕਲ ਰੈਲੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ‘ਤੇ 15 ਜਨਵਰੀ ਤੋਂ ਬਾਅਦ ਫਿਰ ਵਿਚਾਰ ਕੀਤਾ ਜਾਵੇਗਾ।