ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਐਤਵਾਰ ਦੇਰ ਰਾਤ ਇੱਕ 5 ਮੰਜ਼ਿਲਾ ਉਸਾਰੀ ਅਧੀਨ ਇਮਾਰਤ ਢਹਿ ਗਈ। ਇਹ ਘਟਨਾ ਐਤਵਾਰ ਰਾਤ 12 ਵਜੇ ਦੇ ਕਰੀਬ ਦੱਖਣੀ ਕੋਲਕਾਤਾ ਦੇ ਮੇਟੀਆਬਰੂਜ਼ ‘ਚ ਵਾਪਰੀ। ਹੁਣ ਤੱਕ 10 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਮਲਬੇ ਹੇਠਾਂ ਕਈ ਹੋਰ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਕੋਲਕਾਤਾ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕੀਤਾ।
ਜਾਣਕਾਰੀ ਅਨੁਸਾਰ ਉਸਾਰੀ ਅਧੀਨ ਬਹੁਮੰਜ਼ਲੀ ਇਮਾਰਤ ਦੇ ਆਲੇ-ਦੁਆਲੇ ਕਈ ਝੌਂਪੜੀਆਂ ਵਰਗੇ ਘਰ ਹਨ। ਇਮਾਰਤ ਇੱਕ ਝੌਂਪੜੀ ਵਰਗੇ ਘਰ ਦੇ ਉੱਪਰ ਡਿੱਗ ਗਈ।ਪ੍ਰਸ਼ਾਸਨ ਦੇ ਨਾਲ-ਨਾਲ ਸਥਾਨਕ ਲੋਕਾਂ ਨੇ ਵੀ ਬਚਾਅ ਕਾਰਜ ‘ਚ ਮਦਦ ਕੀਤੀ। ਮਲਬੇ ਹੇਠੋਂ 10 ਲੋਕਾਂ ਨੂੰ ਬਚਾਇਆ ਗਿਆ ਅਤੇ ਨੇੜਲੇ ਕਲਕੱਤਾ ਮੈਡੀਕਲ ਰਿਸਰਚ ਇੰਸਟੀਚਿਊਟ ਵਿੱਚ ਦਾਖਲ ਕਰਵਾਇਆ ਗਿਆ। ਇਸ ਘਟਨਾ ‘ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ BSF ਤੇ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨ.ਸ਼ੀਲੇ ਪਦਾਰਥ ਤੇ ਹ.ਥਿਆ.ਰ ਸਣੇ 5 ਤ.ਸਕਰ ਫੜੇ
ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੇ ਸਮੇਂ ਇਮਾਰਤ ਖਾਲੀ ਸੀ। ਇਸ ਦੇ ਨਾਲ ਹੀ ਝੁੱਗੀਆਂ ਹਨ, ਜਿਸ ‘ਤੇ ਇਮਾਰਤ ਡਿੱਗ ਗਈ। ਉਥੇ ਲੋਕ ਸੁੱਤੇ ਪਏ ਸਨ। ਅਜੇ ਤੱਕ ਕਿਸੇ ਦੀ ਮੌਤ ਦੀ ਖਬਰ ਨਹੀਂ ਹੈ। ਲੋਕਾਂ ਦੀ ਭਾਲ ਲਈ ਗੈਸ ਕਟਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਕੋਲਕਾਤਾ ਪੁਲਿਸ, ਆਫ਼ਤ ਪ੍ਰਬੰਧਨ ਅਤੇ ਫਾਇਰ ਸਰਵਿਸ ਦੀਆਂ ਟੀਮਾਂ, ਕਈ ਐਂਬੂਲੈਂਸਾਂਮੌਕੇ ‘ਤੇ ਮੌਜੂਦ ਹਨ।
ਪੁਲਿਸ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਦਾ ਇਲਾਕਾ ਭੀੜ ਵਾਲਾ ਹੈ। ਇਸ ਲਈ ਸਰਚ ਆਪ੍ਰੇਸ਼ਨ ‘ਚ ਸਾਵਧਾਨੀ ਵਰਤੀ ਜਾ ਰਹੀ ਹੈ। ਪੁਲਿਸ ਅਨੁਸਾਰ ਡਿੱਗੀ ਇਮਾਰਤ ਵਿੱਚ ਪਿਛਲੇ ਛੇ ਮਹੀਨਿਆਂ ਤੋਂ ਉਸਾਰੀ ਦਾ ਕੰਮ ਚੱਲ ਰਿਹਾ ਸੀ। ਸਥਾਨਕ ਲੋਕਾਂ ਦਾ ਇਲਜ਼ਾਮ ਹੈ ਕਿ ਕੋਲਕਾਤਾ ਨਗਰ ਨਿਗਮ ਅਤੇ ਪੁਲਿਸ ਦੀ ਇਜਾਜ਼ਤ ਤੋਂ ਬਿਨਾਂ ਉਸਾਰੀ ਦਾ ਕੰਮ ਚੱਲ ਰਿਹਾ ਸੀ।
ਵੀਡੀਓ ਲਈ ਕਲਿੱਕ ਕਰੋ -: