A delegation of Punjab govt : ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਫਰਮਾਨਾਂ ਸੰਬੰਧੀ ਗੱਲਬਾਤ ਕਰਨ ਲਈ ਕੱਲ੍ਹ ਪੰਜਾਬ ਸਰਕਾਰ ਦੇ ਤਿੰਨ ਮੰਤਰੀ ਤੇ ਮੰਡੀ ਬੋਰਡ ਦੇ ਚੇਅਰਮਨ ਕੱਲ੍ਹ ਕੇਂਦਰੀ ਮੰਤਰੀ ਨੂੰ ਮਿਲਣਗੇ। ਇਸ ਤੋਂ ਬਾਅਦ ਮੁੜ ਪਰਸੋਂ ਪੰਜਾਬ ਸਰਕਾਰ ਨਾਲ ਆੜ੍ਹਤੀਆਂ ਦੀ ਮੀਟਿੰਗ ਹੋਵੇਗੀ, ਜੇਕਰ ਇਸ ਬੈਠਕ ਵਿੱਚ ਆੜ੍ਹਤੀਆਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਹੋਇਆ ਤਾਂ 10 ਅਪ੍ਰੈਲ ਨੂੰ ਮੰਡੀਆਂ ਬੰਦ ਕਰਕੇ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਆੜ੍ਹਤੀ ਐਸੋਸੀਏਸ਼ਨ ਵੱਲੋਂ ਕੀਤੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਦਿੱਤੀ ਗਈ, ਜਿਸ ਵਿੱਚ ਦੱਸਿਆ ਗਿਆ ਕਿ ਕੇਂਦਰੀ ਮੰਤਰੀ ਪੀਊਸ਼ ਗੋਇਲ ਨੂੰ ਮਿਲਣ ਲਈ ਪੰਜਾਬ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਜੇਇੰਦਰ ਸਿੰਗਲਾ, ਮਨਪ੍ਰੀਤ ਬਾਦਲ ਤੇ ਲਾਲ ਸਿੰਘ ਕੱਲ੍ਹ 4 ਵਜੇ ਖੇਤੀ ਭਵਨ ਵਿੱਚ ਮੁਲਾਕਾਤ ਕਰਨਗੇ।
ਦੱਸਣਯੋਗ ਹੈ ਕਿ ਕੇਂਦਰ ਵੱਲੋਂ ਜਾਰੀ ਹੁਕਮਾਂ ਦੇ ਚੱਲਦਿਆਂ ਆੜ੍ਹਤੀਆ ਐਸੋਸੀਏਸ਼ਨ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਹੀ ਸਿੱਧੀ ਪੇਮੈਂਟ ਹੋਣੀ ਚਾਹੀਦੀ ਹੈ। ਪੰਜਾਬ ਸਰਕਾਰ ਨੇ ਵੀ ਆੜ੍ਹਤੀ ਐਸੋਸੀਏਸ਼ਨ ਨੂੰ ਭਰੋਸਾ ਦਿਵਇਆ ਹੈ ਕਿ ਅਨਾਜ ਦੀ ਖਰੀਦ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਦੇ ਮੁੱਦੇ ਉਤੇ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ।