A fire broke out in a cotton : ਸੂਬਾ ਸਰਕਾਰ ਵਲੋਂ ਕਰਫਿਊ ਨੂੰ ਖਤਮ ਕਰ ਦਿੱਤਾ ਗਿਆ ਹੈ ਪਰ 31 ਮਈ ਤਕ ਲੌਕਡਾਊਨ ਜਾਰੀ ਹੈ। ਇਸੇ ਕਾਰਨ ਹੁਣ ਸੂਬੇ ਵਿਚ ਵੱਖ-ਵੱਖ ਫੈਕਟਰੀਆਂ ਵਿਚ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਅੱਜ ਅੰਮ੍ਰਿਤਸਰ ਵਿਖੇ ਰਾਧਾ ਕ੍ਰਿਸ਼ਨ ਫੈਕਟਰੀ ਵਿਚ ਸਵੇਰੇ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਫੈਕਟਰੀ ਲੌਕਡਾਊਨ ਕਾਰਨ ਕਾਫੀ ਦਿਨਾਂ ਦੇ ਬੰਦ ਸੀ ਪਰ ਪਿਛਲੇ ਕੁਝ ਦਿਨਾਂ ਤੋਂ ਬਾਅਦ ਹੀ ਫੈਕਟਰੀ ਵਿਚ ਕੰਮ ਚਾਲੂ ਹੋਇਆ ਸੀ ਤੇ ਅੱਜ ਹੀ ਉਥੇ ਅੱਗ ਲੱਗਣ ਦੀ ਖਬਰ ਮਿਲੀ ਹੈ। ਅੱਗ ਬਹੁਤ ਭਿਆਨਕ ਸੀ। ਫੈਕਟਰੀ ਵਿਚ ਕਾਟਨ ਤੇ ਨਾਇਲਨ ਦਾ ਕੱਪੜਾ ਪਿਆ ਸੀ, ਜੋ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਿਆ ਤੇ ਕਰੋੜਾਂ ਦਾ ਨੁਕਸਾਨ ਵੀ ਹੋਇਆ।
ਮਿਲੀ ਜਾਣਕਾਰੀ ਮੁਤਾਬਕ ਅੱਗ ਬਹੁਤ ਜ਼ਿਆਦਾ ਭਿਆਨਕ ਸੀ ਜਿਸ ਨੂੰ ਬੁਝਾਉਣ ਵਿਚ ਫਾਇਰ ਬ੍ਰਿਗੇਡ ਦੀਆਂ ਲਗਭਗ 20 ਗੱਡੀਆਂ ਨੂੰ ਮੁਸ਼ੱਕਤ ਕਰਨੀ ਪਈ ਤਾਂ ਜਾ ਕੇ ਆਖਿਰ ਵਿਚ ਅੱਗ ‘ਤੇ ਕਾਬੂ ਪਾਇਆ ਗਿਆ। ਰਿਪੋਰਟ ਮੁਤਾਬਕ ਹਵਾ ਤੇਜ਼ ਚੱਲਣ ਕਾਰਨ ਅੱਗ ਬਹੁਤ ਜਲਦੀ ਫੈਲ ਗਈ ਤੇ ਉਸ ‘ਤੇ ਕਾਬੂ ਪਾਉਣਾ ਬਹੁਤ ਮੁਸ਼ਕਲ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕੰਧ ਤੋੜ ਕੇ ਅੱਗ ‘ਤੇ ਕਾਬੂ ਪਾਇਆ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਅੱਗ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਛੇਤੀ ਹੀ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾ ਲਿਆ ਜਾਵੇਗਾ।