ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ।
ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਮਾਰੀ ਕਾਰਨ ਪਾਕਿਸਤਾਨ ਸਰਕਾਰ ਨੇ ਜਥੇ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਜਥਾ ਭੇਜਣ ਦੀਆਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਸਨ ਅਤੇ ਭਾਰਤ ਸਰਕਾਰ ਵਲੋਂ ਵੀ ਉਨ੍ਹਾਂ ਨੂੰ ਪਹਿਲਾਂ ਤੋਂ ਇਸ ਸਬੰਧੀ ਕੋਈ ਸੂਚਨਾ ਨਹੀਂ ਦਿੱਤੀ ਗਈ ਸੀ।
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਦਾ ਜਥਾ 14 ਜੂਨ ਨੂੰ ਪਾਕਿਸਤਾਨ ਜਾਣਾ ਸੀ ਤੇ 6 ਜੂਨ ਨੂੰ ਇਥੋਂ ਰਵਾਨਾ ਹੋਣਾ ਸੀ। ਸ਼ਰਧਾਲੂਆਂ ਵੱਲੋਂ ਆਪਣੇ ਪਾਸਪੋਰਟ ਵੀ ਸ਼੍ਰੋਮਣੀ ਕਮੇਟੀ ਨੂੰ ਜਮ੍ਹਾ ਕਰਵਾ ਦਿੱਤੇ ਗਏ ਸਨ ਪਰ ਪਾਕਿਸਤਾਨ ਸਰਕਾਰ ਵੱਲੋਂ ਮਨਾਹੀ ਹੋਣ ‘ਤੇ ਜਥਾ ਪਾਕਿਸਤਾਨ ਨਹੀਂ ਜਾ ਸਕੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਨਾਲ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਲੱਗੀ ਹੈ।
ਇਹ ਵੀ ਪੜ੍ਹੋ : PM ਮੋਦੀ ਨੇ Milkha Singh ਨਾਲ ਕੀਤੀ ਗੱਲਬਾਤ, ਕੋਵਿਡ ਤੋਂ ਜਲਦੀ ਠੀਕ ਹੋਣ ਦੀ ਕੀਤੀ ਕਾਮਨਾ