ਹਰਿਆਣਾ ਦੇ ਕਰਨਾਲ ‘ਚ ਨੈਸ਼ਨਲ ਹਾਈਵੇ ‘ਤੇ ਇਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਪਲਟ ਗਈ। ਇਸ ਭਿਆਨਕ ਹਾਦਸੇ ਵਿੱਚ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਦਾ ਪਾਣੀਪਤ ਦੇ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਪਿੰਡ ਸਿਵਾਹ ਦੇ ਰਹਿਣ ਵਾਲੇ ਅਮਨ (18) ਅਤੇ ਨੰਗਲ ਖੇੜੀ ਦੇ ਰਹਿਣ ਵਾਲੇ ਅਭਿਸ਼ੇਕ (19), ਹਰਸ਼, ਮੋਹਿਤ ਅਤੇ ਅਮਨ ਦਾ ਕੱਲ੍ਹ 12ਵੀਂ ਜਮਾਤ ਦਾ ਨਤੀਜਾ ਆਇਆ, ਜਿਸ ਵਿੱਚ ਉਹ ਪਾਸ ਹੋ ਗਏ ਸੀ। ਇਸ ਖੁਸ਼ੀ ਵਿੱਚ ਸਾਰੇ ਦੋਸਤ ਰਾਤ ਨੂੰ ਪਾਰਟੀ ਕਰਨ ਲਈ ਕਰਨਾਲ ਆਏ। ਰਾਤ ਨੂੰ ਪਾਰਟੀ ਕਰਨ ਤੋਂ ਬਾਅਦ ਸ਼ਨੀਵਾਰ ਸਵੇਰੇ 4 ਵਜੇ ਜਦੋਂ ਉਹ ਆਪਣੇ ਪਿੰਡ ਨੰਗਲ ਖੇੜੀ ਵਾਪਸ ਆ ਰਹੇ ਸਨ ‘ਤਾਂ ਇਹ ਹਾਦਸਾ ਵਾਪਰ ਗਿਆ, ਜਿਸ ਵਿੱਚ ਅਮਨ ਅਤੇ ਅਭਿਸ਼ੇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ 3 ਹੋਰ ਨੌਜਵਾਨ ਜ਼ਖਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਮਹਿੰਦਰਾ ਦੀ XUV ਕਾਰ ਪਾਣੀਪਤ ਤੋਂ ਕਰਨਾਲ ਵੱਲ ਬਹੁਤ ਤੇਜ਼ ਰਫਤਾਰ ਨਾਲ ਆ ਰਹੀ ਸੀ। ਜਦੋਂ ਗੱਡੀ ਮਧੂਬਨ ਪਹੁੰਚੀ ਤਾਂ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਹਾਈਵੇ ‘ਤੇ ਗਰਿੱਲ ਤੋੜ ਕੇ ਸਰਵਿਸ ਲਾਈਨ ‘ਤੇ ਆ ਗਿਆ। ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਨੂੰ ਦੇਖ ਕੇ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਇਹ ਵੀ ਪੜ੍ਹੋ : ਸਚਿਨ ਤੇਂਦੁਲਕਰ ਨੇ ਸਾਈਬਰ ਸੈੱਲ ‘ਚ ਦਰਜ ਕਰਵਾਇਆ ਧੋਖਾਧੜੀ ਦਾ ਕੇਸ, ਜਾਣੋ ਪੂਰਾ ਮਾਮਲਾ
ਸੂਚਨਾ ਮਿਲਦੇ ਹੀ ਥਾਣਾ ਮਧੂਬਨ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਗੀਰਾਂ ਦੀ ਮਦਦ ਨਾਲ ਕਾਰ ‘ਚੋਂ 5 ਨੌਜਵਾਨਾਂ ਨੂੰ ਬਾਹਰ ਕੱਢਿਆ। ਪਰ ਉਦੋਂ ਤੱਕ ਦੋ ਨੌਜਵਾਨਾਂ ਦੀ ਮੌਤ ਹੋ ਚੁੱਕੀ ਸੀ। ਮਧੂਬਨ ਥਾਣੇ ਦੇ SHO ਤਰਸੇਮ ਕੰਬੋਜ ਨੇ ਦੱਸਿਆ ਕਿ ਪੁਲਿਸ ਨੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਦਕਿ ਬਾਕੀ ਤਿੰਨ ਨੌਜਵਾਨ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: