A large convoy of Tricity youths : ਟ੍ਰਾਈਸਿਟੀ ਦੇ ਨੌਜਵਾਨਾਂ ਵੱਲੋਂ ਐਤਵਾਰ ਨੂੰ ਕਿਸਾਨਾਂ ਦੇ ਹੱਕ ਵਿੱਚ ਇੱਕ ਪੈਦਲ ਮਾਰਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਨਾ ਤੋਂ ਕੱਢਿਆ ਗਿਆ। ਇਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਉਹ ਸੋਹਾਨਾ ਤੋਂ ਪੈਦਲ ਮਾਰਚ ਕਰਦੇ ਹੋਏ ਚੰਡੀਗੜ੍ਹ ਬਾਰਡਰ ਵੱਲ ਵੱਧ ਰਹੇ ਹਨ। ਜਿਵੇਂ ਹੀ ਚੰਡੀਗੜ੍ਹ ਪੁਲਿਸ ਨੂੰ ਨੌਜਵਾਨਾਂ ਦੇ ਚੰਡੀਗੜ੍ਹ ਆਉਣ ਦੀ ਸੂਚਨਾ ਮਿਲੀ ਤਾਂ ਉਹ ਸੜਕਾਂ ‘ਤੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰਨ ਲੱਗੇ। ਜੇ ਨੌਜਵਾਨ ਚੰਡੀਗੜ੍ਹ ਜਾਣ ਦੀ ਜ਼ਿੱਦ ਕਰਦੇ ਹਨ ਤਾਂ ਸਥਿਤੀ ਹੋਰ ਵੀ ਵਿਗੜ ਸਕਦੀ ਹੈ। ਚੰਡੀਗੜ੍ਹ ਪੁਲਿਸ ਨੇ ਹੰਝੂ ਗੈਸ ਦੀਆਂ ਗੱਡੀਆਂ, ਪਾਣੀ ਦੀ ਬੌਛਾਰ ਲਈ ਗੱਡੀਆਂ ਸਣੇ ਵੱਡੀ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਹੈ।
ਨੌਜਵਾਨ ਸਭਾ ਦੇ ਕ੍ਰਿਪਾਲ ਸਿੰਘ ਨੇ ਕਿਹਾ ਕਿ ਇਸ ਰੋਸ ਮੁਜ਼ਾਹਰੇ ਤੇ ਪੈਦਲ ਮਾਰਚ ਵਿੱਚ ਹਰ ਖੇਤਰ ਦਾ ਨੌਜਵਾਨ ਹਿੱਸਾ ਲੈ ਰਿਹਾ ਹੈ। ਜਿਹੜੇ ਕਿਸਾਨਾਂ ਖਿਲਾਫ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲਾਂ ਦਾ ਵਿਰੋਧ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਭਾਵੇਂ ਮੋਹਾਲੀ ਡੀਸੀ ਵੱਲੋਂ 25 ਸਤੰਬਰ ਤੋਂ ਧਾਰਾ 144 ਲਗਾਈ ਗਈ ਹੈ। ਇਸ ਦੇ ਬਾਵਜੂਦ, ਹਰ ਰੋਜ ਸੈਂਕੜੇ ਲੋਕ ਵਿਰੋਧ ਪ੍ਰਦਰਸ਼ਨ ਕਰਨ ਲਈ ਇਕੱਠੇ ਹੋ ਰਹੇ ਹਨ। ਵੱਡੀ ਗਿਣਤੀ ਵਿੱਚ ਲੋਕ ਕਿਸਾਨਾਂ ਦੇ ਨਾਲ ਵਿਰੋਧ ਕਰਨ ਲਈ ਅੱਗੇ ਆ ਰਹੇ ਹਨ। ਅੱਜ ਵੀ ਨੌਜਵਾਨਾਂ ਵੱਲੋਂ ਮੁਹਾਲੀ ਤੋਂ ਚੰਡੀਗੜ੍ਹ ਤੱਕ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ ਜਾਏਗੀ। ਨੌਜਵਾਨ ਸਭਾ ਰਾਜਪਾਲ ਨੂੰ ਆਪਣਾ ਮੰਗ ਪੱਤਰ ਦੇਵੇਗੀ।