A meeting of the Punjab Cabinet : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਬੈਠਕ ਅੱਜ ਹੋਵੇਗੀ। ਜਿਸ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਵਿਸ਼ੇਸ਼ ਇਜਲਾਸ ਸੱਦੇ ਜਾਣ ’ਤੇ ਵੀ ਚਰਚਾ ਹੋਵੇਗੀ। ਇਸ ਬੈਠਕ ਵਿੱਚ ਖੇਤੀ ਕਨੂੰਨਾਂ ਨੂੰ ਰੱਦ ਕਰਨ ‘ਤੇ ਵੀ ਗੱਲਬਾਤ ਹੋ ਸਕਦੀ ਹੈ। ਕਿਆਸ ਲਗਾਏ ਜਾ ਰਹੇ ਹਨ ਕਿ 19 ਅਕਤੂਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਕੇਂਦਰ ਵੱਲੋਂ ਜਾਰੀ ਕੀਤੇ ਗਏ ਤਿੰਨ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਇਸ ਕਾਨੂੰਨ ਖਿਲਾਫ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ ਕੀਤੀ ਗਈ ਹੈ। ਜਿਸ ਦੇ ਚੱਲਦਿਆਂ ਅੱਜ ਦੀ ਮੀਟਿੰਗ ਵਿੱਚ ਇਸ ਸੰਬੰਧੀ ਚਰਚਾ ਕੀਤੀ ਜਾਵੇਗੀ।