ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਚੂਹੜ ਮਾਜਰਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਕ ਔਰਤ ਨੇ ਆਪਣੇ ਹੀ ਹੱਥਾਂ ਨਾਲ ਆਪਣਾ ਸੁਹਾਗ ਉਜਾੜ ਦਿੱਤਾ। ਉਹ ਪਿਆਰ ਵਿੱਚ ਇੰਨੀ ਅੰਨ੍ਹੀ ਹੋ ਗਈ ਕਿ ਉਸ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਮਾਮਲਾ ਸੁਲਝਾਉਂਦਿਆਂ ਪੁਲਿਸ ਨੇ ਔਰਤ ਅਤੇ ਉਸਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ। ਔਰਤ ਦੇ ਦੋ ਬੱਚੇ ਵੀ ਹਨ। ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਦੇ ਨਾਂ ਜਸਬੀਰ ਕੌਰ ਅਤੇ ਕੁਲਵਿੰਦਰ ਸਿੰਘ ਵਾਸੀ ਪਿੰਡ ਕੰਦੋਲਾ ਟੱਪਰੀਆਂ ਵਾਸੀ ਕੁਲਵਿੰਦਰ ਸਿੰਘ ਹਨ। ਆਪਣੇ ਪਤੀ ਹਰਜੀਤ ਦੀ ਹੱਤਿਆ ਕਰਨ ਤੋਂ ਬਾਅਦ ਜਸਬੀਰ ਉਸ ਦਾ ਅੰਤਿਮ ਸਸਕਾਰ ਕਰਨ ਦੀ ਤਿਆਰੀ ਵਿਚ ਸੀ, ਪਰ ਪਿੰਡ ਵਾਸੀਆਂ ਨੂੰ ਸ਼ੱਕ ਹੋਇਆ ਅਤੇ ਮ੍ਰਿਤਕ ਦੇ ਰਿਸ਼ਤੇਦਾਰਾਂ ਨਾਲ ਗੱਲਬਾਤ ਕਰਕੇ ਪੁਲਿਸ ਨੂੰ ਬੁਲਾਇਆ।
ਇਹ ਵੀ ਪੜ੍ਹੋ : ਮਿਲਣ ਲਈ ਸਹੁਰੇ ਆਏ ਪਿਓ ਨੂੰ ਪੱਖੇ ਨਾਲ ਲਟਕੀ ਮਿਲੀ ਧੀ, ਕਿਹਾ-ਦਹੇਜ ਲਈ ਤੰਗ ਕਰਦਾ ਸੀ ਪਤੀ
ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਦੀ ਸ਼ਿਕਾਇਤ ‘ਤੇ ਪੁਲਿਸ ਨੇ ਜਸਬੀਰ ਕੌਰ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸਨੇ ਆਪਣਾ ਗੁਨਾਹ ਕਬੂਲ ਕਰ ਲਿਆ। ਕਤਲ ਤੇਜ਼ਧਾਰ ਹਥਿਆਰ ਨਾਲ ਕੀਤਾ ਗਿਆ ਸੀ, ਜਿਸ ਨੂੰ ਪੁਲਿਸ ਨੇ ਬਰਾਮਦ ਕਰ ਲਿਆ ਹੈ। ਇਸ ਦੇ ਨਾਲ ਹੀ ਮੁਲਜ਼ਮ ਜਸਬੀਰ ਕੌਰ ਅਤੇ ਉਸ ਦੇ ਪ੍ਰੇਮੀ ਕੁਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਕਤਲ ਦਾ ਕੇਸ ਦਰਜ ਕਰ ਲਿਆ ਗਿਆ।
ਇਹ ਵੀ ਪੜ੍ਹੋ : ਸ. ਪ੍ਰਕਾਸ਼ ਸਿੰਘ ਬਾਦਲ ਨੇ ਕੋਟਕਪੂਰਾ ਜਾਂਚ ਲਈ SIT ਨੂੰ ਸਹਿਯੋਗ ਦੇਣ ਦਾ ਦਿੱਤਾ ਪੂਰਾ ਭਰੋਸਾ