A special campaign to curb the sale : ਚੰਡੀਗੜ੍ਹ : ਪੰਜਾਬ ਵਿਚ ਨਕਲੀ ਕੀਟਨਾਸ਼ਕਾਂ/ਖਾਦਾਂ ਦੀ ਵਿਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮਦ ਵਿੱਢੀ ਜਾਵੇਗੀ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਆਪਣੇ ਫੇਸਬੁੱਕ ਲਾਈਵ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਦੌਰਾਨ ਇਕ ਕਿਸਾਨ ਵੱਲੋਂ ਕੀਤੀ ਸ਼ਿਕਾਇਤ ਦੇ ਜਵਾਬ ਵਿੱਚ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਨਕਲੀ ਖਾਦਾਂ ਸਬੰਧੀ ਪਹਿਲਾਂ ਵੀ ਸ਼ਿਕਾਇਤਾਂ ਮਿਲੀਆਂ ਸਨ ਅਤੇ ਹੁਣ ਉਨ੍ਹਾਂ ਫੈਸਲਾ ਕੀਤਾ ਹੈ ਕਿ ਸੂਬੇ ਵਿੱਚ ਨਕਲੀ ਖਾਦਾਂ/ਕੀਟਨਾਸ਼ਕਾਂ ਦੀ ਵਿਕਰੀ ਨੂੰ ਸਖਤੀ ਨਾਲ ਰੋਕਣ ਲਈ ਇਕ ਮਹੀਨੇ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ।
ਉਨ੍ਹਾਂ ਸਾਰੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਜਦੋਂ ਵੀ ਖਾਦ ਜਾਂ ਕੀਟਨਾਸ਼ਕ ਖਰੀਦ ਤਾਂ ਬਿੱਲ ਜ਼ਰੂਰ ਲੈਣ, ਇਹ ਬਿੱਲ ਅਜਿਹੇ ਡੀਲਰਾਂ ਖਿਲਾਫ ਕਾਰਵਾਈ ਵਿੱਚ ਬਹੁਤ ਸਹਾਈ ਸਿੱਧ ਹੋਣਗੇ ਜਿਹੜੇ ਨਕਲੀ ਉਤਪਾਦਾਂ ਨੂੰ ਵੇਚਦੇ ਹਨ। ਦੱਸਣਯੋਗ ਹੈ ਕਿ ਕੋਟਸੁਖੀਆ ਦੇ ਜਸਵਿੰਦਰ ਬਰਾੜ ਨੇ ਕਿਹਾ ਸੀ ਕਿ ਸਮਾਜ ਵਿਰੋਧੀ ਅਨਸਰ ਨਕਲੀ ਖਾਦਾਂ ਵੇਚ ਕੇ ਕਿਸਾਨਾਂ ਦੀ ਲੁੱਟ ਕਰ ਰਹੇ ਹਨ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਚ ਦੋਸ਼ੀਆਂ ਬਾਰੇ ਵੀ ਸਪੱਸ਼ਟ ਕੀਤਾ ਹੈ ਕਿ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਵੱਡਾ ਹੋਵੇ ਜਾਂ ਛੋਟਾ ਪਰ ਵਿਰੋਧੀ ਪਾਰਟੀਆਂ ਇਸ ਨਕਲੀ ਸ਼ਰਾਬ ਦੇ ਦੁਖਾਂਤ ਤੋਂ ਰਾਜਸੀ ਲਾਹਾ ਖੱਟਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਇਹ ਵੀ ਭਰੋਸਾ ਦਿਵਾਇਆ ਕਿ ਚੋਣ ਮੈਨੀਫੈਸਟੋ ਵਿੱਚ ਐਲਾਨੇ ਮਾਪਦੰਡਾਂ ਅਨੁਸਾਰ ਕਾਲਜ ਦੇ ਵਿਦਿਆਰਥੀਆਂ ਨੂੰ ਵੀ ਸਮਾਰਟ ਫੋਨ ਮਿਲੇਗਾ। ਉਨ੍ਹਾਂ ਦੱਸਿਆ ਕਿ ਉਹ ਸਕਿੱਲ ਸੈਂਟਰਾਂ ਖੋਲ੍ਹਣ ਦਾ ਮਾਮਲਾ ਕੇਂਦਰ ਕੋਲ ਉਠਾਉਣਗੇ ਕਿਉਂਕਿ ਇਸ ਸਬੰਧੀ ਫੈਸਲਾ ਕੇਂਦਰੀ ਆਫ਼ਤਨ ਕਾਨੂੰਨ ਨੂੰ ਦੇਖ ਕੇ ਹੀ ਲਿਆ ਜਾਣਾ ਹੈ। ਇਸ ਦੇ ਨਾਲ ਹੀ ਉਹ ਲਿਬਨਾਨ ਵਿੱਚ ਫਸੇਂ ਪੰਜਾਬੀਆਂ ਦਾ ਮਾਮਲਾ ਉਹ ਭਾਰਤ ਸਰਕਾਰ ਕੋਲ ਉਠਾਉਣਗੇ।