ਕਪੂਰਥਲਾ ਦੇ ਪਿੰਡ ਸਿੱਧਵਾ ਦੋਨਾ ਦੇ ਰਹਿਣ ਵਾਲੇ ਜੱਸੀ ਸੂਦ ਦੀ ਅਮਰੀਕਾ ਵਿਚ ਦਰਦਨਾਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਉਸ ਦੀ ਉਮਰ 27 ਸਾਲ ਸੀ ਤੇ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਮ੍ਰਿਤਕ ਜੱਸੀ ਸੂਦ ਦੇ ਪਿਤਾ ਤਿਲਕ ਰਾਜ ਸੂਦ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਲਗਭਗ ਸਾਢੇ ਤਿੰਨ ਸਾਲ ਪਹਿਲਾਂ ਅਮਰੀਕਾ ਗਿਆ ਸੀ ਤੇ ਡੇਢ ਕੁ ਮਹੀਨਾ ਪਹਿਲਾਂ ਹੀ ਉਹ ਅਮਰੀਕਾ ਵਿਚ ਪੱਕਾ ਹੋਇਆ ਸੀ। ਜੱਸੀ ਅਮਰੀਕਾ ਵਿਚ ਟਰਾਲਾ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। ਐਤਵਾਰ ਸਵੇਰੇ ਅਡਾਇਰ, ਆਇਓਵਾ ਨੇੜੇ ਇੰਟਰਸਟੇਟ 80 ‘ਤੇ ਦੋ ਵਾਹਨਾਂ ਦੀ ਟੱਕਰ ਵਿੱਚ ਜੱਸੀ ਸੂਦ ਦੀ ਮੌਤ ਹੋ ਗਈ ਅਤੇ ਚਾਰ ਓਮਾਹਾ ਨਿਵਾਸੀ ਜ਼ਖਮੀ ਹੋ ਗਏ। ਗੰਭੀਰ ਜ਼ਖਮਾਂ ਦੀ ਤਾਬ ਨਾ ਸਹਾਰਦਿਆਂ ਜੱਸੀ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਉਸ ਨੇ ਸੀਟ ਬੈਲਟ ਨਹੀਂ ਲਗਾਈ ਹੋਈ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਬੈਂਕ ਲੁੱਟਣ ਵਾਲਾ ਗਿਰੋਹ ਕਾਬੂ, ਮਹਿਲਾ ਸਣੇ 8 ਲੋਕਾਂ ਨੂੰ ਕੀਤਾ ਗ੍ਰਿਫਤਾਰ
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਇਸ ਮੰਦਭਾਗੀ ਖ਼ਬਰ ਆਉਂਦੀਆਂ ਹੀ ਜੱਸੀ ਦਾ ਸਾਰਾ ਪਰਿਵਾਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਗਹਿਰਾ ਸਦਮਾ ਲੱਗਾ। ਘਰਦਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੂਰੇ ਪਿੰਡ ਵਿਚ ਮਾਤਮ ਛਾਇਆ ਹੋਇਆ ਹੈ।