A young man from Barnala : ਬਰਨਾਲਾ ਦੇ ਪਰਿਵਾਰ ’ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਗਿਆ, ਜਦੋਂ ਉਨ੍ਹਾਂ ਨੂੰ ਪਤਾ ਲੱਗਾ ਰੋਜ਼ੀ-ਰੋਟੀ ਕਮਾਉਣ ਵਿਦੇਸ਼ ਗਏ ਉਨ੍ਹਾਂ ਦੇ ਪੁੱਤਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਮ੍ਰਿਤਕ ਦੀ ਪਛਾਣ 35 ਸਾਲਾ ਨੌਜਵਾਨ ਪਰਗਟ ਸ਼ਰਮਾ ਵਜੋਂ ਹੋਈ ਹੈ, ਜੋਕਿ ਪਿੰਡ ਜੋਧਪੁਰ ਦਾ ਰਹਿਣ ਵਾਲਾ ਸੀ। ਉਹ 12 ਸਾਲ ਪਹਿਲਾਂ ਫਿਲਪੀਨ ਵਿੱਚ ਰੋਜ਼ਗਾਰ ਦੀ ਭਾਲ ਵਿੱਚ ਗਿਆ ਸੀ। ਪਰਗਟ ਫਿਲਪੀਨ ਵਿੱਚ ਫਾਈਨਾਂਸ ਕੰਪਨੀ ਵਿੱਚ ਕੰਮ ਕਰਦਾ ਸੀ। ਉਸ ਨੇ ਫਿਲਪੀਨ ਦੀ ਹੀ ਕੁੜੀ ਨਾਲ ਉਥੇ ਵਿਆਹ ਕਰਵਾਇਆ ਹੋਇਆ ਸੀ।
ਇਹ ਵੀ ਪੜ੍ਹੋ : ਫਰੀਦਕੋਟ ਦੀ ਪ੍ਰਾਈਵੇਟ ਲੈਬ ’ਚ ਗੋਰਖਧੰਦਾ- ਮਨਮਰ਼ਜ਼ੀ ਦੀ ਕੋਰੋਨਾ ਰਿਪੋਰਟ ਬਣਾਉਣ ਵਾਲੇ ਕਾਬੂ
ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਅੱਜ ਸਵੇਰੇ ਉਸ ਵੇਲੇ ਵਾਪਰੀ ਜਦੋਂ ਉਹ ਕੰਮ ’ਤੇ ਜਾ ਰਿਹਾ ਸੀ। ਇਸ ਦੌਰਾਨ ਅਣਪਛਾਤੇ ਲੋਕਾਂ ਨੇ ਪਰਗਟ ਨੂੰ ਤਿੰਨ ਗੋਲੀਆਂ ਮਾਰੀਆਂ। ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਲਈ ਰਾਹਤ ਭਰੀ ਖਬਰ- ਹੁਣ 9 ਤੋਂ 5 ਵਜੇ ਤੱਕ ਖੁਲ੍ਹਣਗੀਆਂ ਦੀਆਂ ਦੁਕਾਨਾਂ
ਪਰਗਟ ਦੀ ਮੌਤ ਦੀ ਖ਼ਬਰ ਜਿਵੇਂ ਹੀ ਪਿੰਡ ਤੇ ਇਲਾਕੇ ਵਿੱਚ ਪਹੁੰਚੀ ਤਾਂ ਉਥੇ ਸੋਗ ਦੀ ਲਹਿਰ ਫੈਲ ਗਈ। ਪਰਿਵਾਰ ਨੇ ਭਾਰਤ ਸਰਕਾਰ ਅਤੇ ਫਿਲਪੀਨ ਦੀ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਅਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।